ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਹੁਣੇ ਹੁਣੇ ਕੀਤਾ ਵੱਡਾ ਐਲਾਨ

Tags

ਕਾਂਗਰਸ ਪਾਰਟੀ ਵਲੋਂ ਅੱਜ ਲੁਧਿਆਣਾ ਵਿਖੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਵਿਰੁੱਧ ਦਿੱਤਾ ਜਾ ਰਿਹਾ 'ਸੰਵਿਧਾਨ ਬਚਾਅ, ਦੇਸ਼ ਬਚਾਅ' ਰੋਸ ਮਾਰਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗ਼ੈਰ ਹਾਜ਼ਰੀ 'ਚ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਮਾਤਾ ਰਾਣੀ ਚੌਕ ਵਿਖੇ ਪੁੱਜਣਗੇ। ਇਸ ਮਾਰਚ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਮੰਤਰੀ, ਲੋਕ ਸਭਾ ਮੈਂਬਰ, ਵਿਧਾਇਕ ਅਤੇ ਆਗੂ ਪਹੁੰਚੇ ਹੋਏ ਹਨ। ਪੰਜਾਬ ਕਾਂਗਰਸ ਨੇ ਅੱਜ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਰੋਸ ਮੁਜ਼ਾਹਰਾ ਕੀਤਾ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ।

ਇਸ ਮੌਕੇ ਪੰਜਾਬ ਭਰ ਦੇ ਸੀਨੀਅਰ ਕਾਂਗਰਸੀ ਲੀਡਰ ਲੁਧਿਆਣਾ ਪਹੁੰਚੇ ਹੋਏ ਸੀ। ਦੇਸ਼ ਭਰ ’ਚ ਜਿੱਥੇ CAA ਤੇ NRC ਦੇ ਖਿਲਾਫ ਵਿਰੋਧ ਲਗਾਤਾਰ ਜਾਰੀ ਹੈ। ਇਹ ਮਾਮਲਾ ਰੁਕ ਵੀ ਨਹੀਂ ਰਿਹਾ ਹੈ। ਦਸ ਦਈਏ ਕਿ ਲੁਧਿਆਣਾ ’ਚ CAA ਤੇ NRC ਦਾ ਵਿਰੋਧ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਵੱਲੋਂ ਕੀਤੀ ਜਾਵੇਗੀ।