ਕੈਪਟਨ ਲਈ ਨਵੀਂ ਬਗ਼ਾਵਤ! ਸਿੱਧੂ ਵਾਂਗ ਜੇਲ੍ਹ ਮੰਤਰੀ ਦਾ ਪਾਰਾ ਹਾਈ

Tags

ਪੰਜਾਬ ਦੇ ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਆਗੂਆਂਵੱਲੋਂ ਲਾਏ ਜਾ ਰਹੇ ਦੋਸ਼ਾਂ 'ਤੇ ਬੋਲਦਿਆਂ ਕਿਹਾ ਹੈ ਕਿ ਉਹ ਕਿਸੇ ਵੀ ਨਿਰਪੱਖ ਜਾਂਚ ਏਜੰਸੀਜਾਂ ਫੇਰ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਲਈ ਤਿਆਰ ਹਨ ਪਰਨਾਲ ਹੀ ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਉਹ ਵੀ ਆਪਣੇ ਰਾਜਵੇਲੇ ਵਾਪਰੀਆਂ ਬੇਅ ਦਬੀ ਦੀਆਂ ਘਟਨਾਵਾਂ, ਬਿਕਰਮ ਮਜੀਠੀਆ ਵੱਲੋਂ ਝਿੱਟੇ ਦੀ ਤਛਕਰੀ'ਚ ਸ਼ਮੂਲ਼ੀਅਤ ਅਤੇ ਗੈਂਘਸਟਾਰਾਂ ਦੀ ਪੁਸ਼ਤ ਪਨਾਹੀ ਦੇ ਦੋਸ਼ਾਂ ਦੀ ਸਮਾਂਬੱਧ ਜਾਂਚਕਰਵਾਉਣ ਲਈ ਸਹਿਮਤੀ ਦੇਵੇ।ਸੀਨੀਅਰ ਕਾਂਗਰਸੀ ਆਗੂ ਰੰਧਾਵਾ ਨੇ ਕਿਹਾ ਕਿ ਬਿਕਰਮ ਮਜੀਠੀਆ ਦੀ ਬਿਆਨਬਾਜ਼ੀਉਤੇ 'ਉਲਟਾ ਚੋਰ ਕੋਤਵਾਲ ਨੂੰ ਡਾਂਟੇ' ਦੀ ਕਹਾਵਤ ਢੁੱਕਦੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਸਰਕਾਰ ਵੇਲੇ ਅਮਨ ਕਾਨੂੰਨ ਦੀ ਮਾੜੀ ਵਿਵਸਥਾ ਅਤੇ ਜੇਲ੍ਹਾਂ ਦੇ ਨਾਕਸ ਪ੍ਰਬੰਧਾਂ ਦਾਖਮਿਆਜ਼ਾ ਮੌਜੂਦਾ ਸਰਕਾਰ ਨੂੰ ਭੁਗਤਣਾ ਪੈ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਮਾਰਚ 2017 ਤੋਂ ਹੋਂਦ ਵਿੱਚ ਆਉਣ ਤੋਂਬਾਅਦ ਜੇਲ੍ਹ ਵਿਭਾਗ ਵਿੱਚ ਸੁਧਾਰ ਲਈ ਇਨਕਲਾਬੀ ਕਦਮ ਚੁੱਕੇ ਗਏ। ਉਨ੍ਹਾਂ ਕਿਹਾ ਕਿ ਉਹ ਹਰ ਪ੍ਰਕਾਰ ਦੀ ਜਾਂਚ ਲਈ ਲਿਖ ਕੇਦੇਣ ਨੂੰ ਤਿਆਰ ਹਨ ਅਤੇ ਨਾਲ ਹੀ ਸੁਖਬੀਰ ਤੇ ਮਜੀਠੀਆ ਵੀ ਜਾਂਚ ਲਈ ਲਿਖ ਕੇ ਦੇਣ।