ਕੈਬਨਿਟ 'ਚ ਫੇਰਬਦਲ, ਸਿੱਧੂ ਬਣਨਗੇ ਉੱਪ-ਮੁੱਖ ਮੰਤਰੀ! ਰਵਨੀਤ ਤੇ ਰਾਜੇ ਨੇ ਕਰਤੇ ਵੱਡੇ ਖੁਲਾਸੇ

Tags

ਨਾਗਰਿਕਤਾ ਸੋਧ ਐਕਟ ਵਿਰੁੱਧ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਮੋਦੀ ਸਰਕਾਰ ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਭਾਈਚਾਰੇ ਚ ਵੰਡ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮਨਪ੍ਰੀਤ ਬਾਦਲ ਨੇ ਮੌਜੂਦਾ ਸਥਿਤੀ ਨੂੰ ਇਤਿਹਾਸ ਦੀ ਉਸ ਘਟਨਾ ਨਾਲ ਜੋੜਦਿਆਂ ਕਿਹਾ ਕਿ ਕਿ ਜੇਕਰ ਮੋਦੀ, ਮੁਲਕ ਦੇ ਕੁਝ ਭਾਰਤੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਨਗੇ ਤਾਂਕਾਂਗਰਸ ਪਾਰਟੀ ਮੋਦੀ ਨੂੰ ਭਾਰਤ ਚੋਂ ਬਾਹਰ ਕੱਢ ਦੇਵੇਗੀ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾਕੁਮਾਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ

ਸੰਸਦ ਮੈਂਬਰ ਪਰਨੀਤਕੌਰ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣਆਸ਼ੂ, ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਿਧਾਇਕ ਵੀ ਹਾਜ਼ਰ ਸਨ। ਮਨਪ੍ਰੀਤ ਬਾਦਲ ਨੇ ਦੱਖਣੀ ਅਫਰੀਕਾ ਵਿੱਚ ਮਹਾਤਮਾ ਗਾਂਧੀ ਨੂੰ ਰੇਲ ਵਿੱਚੋਂ ਲਾਹ ਦੇਣ ਦੀਘਟਨਾ ਨੂੰ ਚੇਤੇ ਕਰਦਿਆਂ ਆਖਿਆ ਕਿ ਇਸ ਨੇ ਸ੍ਰੀ ਗਾਂਧੀ ਨੂੰ ਹਲੂਣ ਕੇ ਰੱਖ ਦਿੱਤਾ ਤੇਉਨ੍ਹਾਂ ਨੇ ਗੋਰੇ ਅਧਿਕਾਰੀਆਂ ਨੂੰ ਵੰਗਾਰਿਆ ਕਿ ਉਹ ਉਨ੍ਹਾਂ ਨੂੰ ਆਪਣੇ ਮੁਲਕ ਵਿੱਚੋਂ ਬਾਹਰਕੱਢ ਦੇਣਗੇ।