ਮਸ਼ਹੂਰ ਪੰਜਾਬੀ ਨੌਜਵਾਨ ਗਾਇਕ ਦੀ ਹੋਈ ਮੋਤ

Tags

ਛੋਟੀ ਉਮਰ ਵਿਚ ਸੂਫ਼ੀ ਗਾਇਕੀ ਵਿਚ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਉਣ ਵਾਲੇ ਸੂਫ਼ੀ ਪੰਜਾਬੀ ਗਾਇਕ ਵਿੱਕੀ ਬਾਦਸ਼ਾਹ ਦਾ ਅੱਜ ਸ਼ਾਮ ਦਿਲ ਦੀ ਧੜਕਣ ਰੁਕਣ ਕਰਕੇ ਅਚਾਨਕ ਦਿਹਾਂਤ ਹੋ ਗਿਆ ਹੈ। "ਕਿਸੇ ਦੀ ਗਰੀਬੀ ਦਾ ਮਜ਼ਾਕ ਨੀ ਉਡਾਈਦਾ, ਸਾਨੂੰ ਕੁੱਤਿਆਂ 'ਚ ਰੱਖ ਲੈ' ਵਰਗੇ ਗੀਤਾਂ ਨਾਲ ਪ੍ਰਸਿੱਧ ਸੂਫ਼ੀ ਗਾਇਕ ਵਿੱਕੀ ਬਾਦਸ਼ਾਹ ਦੀ ਅੱਜ ਦਿਲ ਦਾ ਦੌਰਾ ਪੈ ਜਾਣ ਨਾਲ ਮੌਤ ਹੋ ਗਈ।ਜਲੰਧਰ ਦੇ ਵਸਨੀਕ ਵਿੱਕੀ ਬਾਦਸ਼ਾਹ ਦੀ ਅਚਾਨਕ ਹੋਈ ਮੌਤ 'ਤੇ ਓਹਨਾਂ ਦੇ ਸਰੋਤਿਆਂ ਅਤੇ ਕਲਾਕਾਰ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।

ਗਾਇਕ ਸਾਥੀਆਂ ਨੇ ਉਹਨਾਂ ਦੀ ਭਰ ਜਵਾਨੀ ਵਿਚ ਮੌਤ ਹੋ ਜਾਣ 'ਤੇ ਸੰਗੀਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਫੈਲ ਗਈ ਹੈ ਅਤੇ ਪੰਜਾਬੀ ਗਾਇਕਾਂ ਨੇ ਵੀ ਇਸ 'ਤੇ ਡੂੰਘਾ ਦੁੱਖ ਜਤਾਇਆ ਹੈ। ਇਸ ਸਬੰਧੀ ਮਸ਼ਹੂਰ ਗਾਇਕ ਮਾਸਟਰ ਸਲੀਮ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ 'ਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।ਵਿੱਕੀ ਬਾਦਸ਼ਾਹ ਸੋਬਤੀ ਹਸਪਤਾਲ ਵਿਚ ਇਲਾਜ ਅਧੀਨ ਸਨ ਅਤੇ ਉਥੇ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ।