ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸੁਖਜੀਤਪਾਲ ਸਿੰਘ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ) ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ ਕਿ ਮਿਤੀ 24-12-2019 ਤੋਂ 15-01-2019 ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਹੋਵੇਗਾ। ਪੱਤਰ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਪਹਿਲਾਂ ਵਾਂਗ ਹੀ ਰਹੇਗਾ।
ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਤੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24-12-2019 ਤੋਂ 15-01-2020 ਤੱਕ ਸਮੂਹ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ।