ਰਾਹੁਲ ਗਾਂਧੀ ਨੂੰ ਪੁਲਿਸ ਨੇ ਪਾਇਆ ਘੇਰਾ ,ਬਥੇਰਾ ਰੋਹਬ ਦਿਖਾਇਆ, ਪਰ ਰਾਹੁਲ ਨੂੰ ਜਾਣ ਨੀਂ ਦਿੱਤਾ ਅੱਗੇ

Tags

ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਕੀਤੇ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਜਾ ਰਹੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਤੇ ਪਿ੍ਅੰਕਾ ਗਾਂਧੀ ਨੂੰ ਪੁਲਿਸ ਨੇ ਮੇਰਠ 'ਚ ਦਾਖਲ ਹੋਣ ਤੋਂ ਰੋਕ ਲਿਆ ਹੈ | ਇਸ ਸਬੰਧੀ ਦਿੱਲੀ 'ਚ ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਦੋਵਾਂ ਨੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ ਹੋਰ ਕਾਂਗਰਸੀ ਨੇਤਾਵਾਂ ਨਾਲ ਪੀੜਤ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ, ਪਰ ਉਨ੍ਹਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਗਿਆ | ਰਾਹੁਲ ਤੇ ਪਿ੍ਅੰਕਾ ਗਾਂਧੀ ਨੂੰ ਪਰਤਾਪੁਰ ਪੁਲਿਸ ਥਾਣੇ ਨੇੜੇ ਰੋਕ ਲਿਆ ਗਿਆ | ਇਸ ਮੌਕੇ ਰਾਹੁਲ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਪੁਲਿਸ ਨੂੰ ਰੋਕਣ ਸਬੰਧੀ ਉੱਚ-ਅਧਿਕਾਰੀਆਂ ਦੇ ਆਦੇਸ਼ ਦਿਖਾਉਣ ਲਈ ਕਿਹਾ।

ਪਰ ਉਹ ਕੋਈ ਵੀ ਆਦੇਸ਼ ਨਾ ਵਿਖਾ ਸਕੇ ਤੇ ਸਾਨੂੰ ਵਾਪਸ ਜਾਣ ਲਈ ਕਿਹਾ | ਇਸ ਤੋਂ ਬਾਅਦ ਸੂਬੇ ਦੇ ਸੀਨੀਅਰ ਕਾਂਗਰਸੀ ਨੇਤਾ ਇਮਰਾਨ ਮਸੂਦ ਤੇ ਪੰਕਜ ਮਲਿਕ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ | ਕਾਂਗਰਸ ਦੇ ਬੁਲਾਰੇ ਨੇ ਦੱਸਿਆ ਕਿ ਰਾਹੁਲ ਤੇ ਪਿ੍ਅੰਕਾ ਭਲਕੇ ਬੁੱਧਵਾਰ ਨੂੰ ਮੇਰਠ 'ਚ ਪੀੜਤ ਪਰਿਵਾਰਾਂ ਨੂੰ ਇਕ ਵਾਰ ਫਿਰ ਮਿਲਣ ਜਾਣ ਦੀ ਕੋਸ਼ਿਸ਼ ਕਰਨਗੇ |