ਢੀਂਡਸਿਆਂ ਦਾ ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਅਕਾਲੀ ਦਲ ਤੋਂ 20 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ!

Tags

ਸਾਬਕਾ ਕੇਂਦਰੀ ਮੰਤਰੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਬਹੁਤ ਕੁਝ ਬੋਲਿਆ ਹੈ। ਉਨ੍ਹਾਂ ਕਿਹਾ ਹੈ ਕਿ ਅਕਾਲੀ ਦਲ ਦੀ ਮੌਜੂਦਾ ਹਾਲਤ ਲਈ ਸੁਖਬੀਰ ਬਾਦਲ ਦੀਆਂ ਨੀਤੀਆਂ ਹੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪਾਰਟੀ ਨੂੰ ਸਹੀ ਦਿਸ਼ਾ ਵੱਲ ਲਿਜਾਣ ਤੇ ਕੀਤੇ ਕੰਮਾਂ ਦਾ ਕਦੇ ਮੰਥਨ ਨਹੀਂ ਕੀਤਾ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰਦਿਆਂ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਪੁੱਤਰ ਮੋਹ ਕਰਕੇ ਘੇਸਲ ਵੱਟੀ ਰੱਖੀ ਹੈ। ਹੁਣ ਅਕਾਲੀ ਦਲ ’ਚ ਲੋਕਤੰਤਰ ਦੀ ਥਾਂ ਤਾ ਨਾ ਸ਼ਾ ਹੀ ਭਾਰੂ ਹੈ।

ਉਨ੍ਹਾਂ ਸੁਖਬੀਰ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਤੇ ਹਰਸਿਮਰਤ ਦੀ ਅਕਾਲੀ ਦਲ ਲਈ ਕੀ ਕੁਰਬਾਨੀ ਹੈ। ਅਕਾਲੀ ਦਲ ਨੂੰ ਮੁੜ ਲੀਹ 'ਤੇ ਲਿਆਉਣ ਲਈ ਮੈਦਾਨ ਵਿੱਚ ਨਿੱਤਰੇ ਢੀਂਡਸਾ ਨੇ ਭਵਿੱਖ ’ਚ ਚੋਣਾਂ ਨਾ ਲੜਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਹਮਖ਼ਿਆਲੀ ਅਕਾਲੀ ਦਲ ਟਕਸਾਲੀ, ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਤੇ ਸਿਮਰਜੀਤ ਸਿੰਘ ਬੈਂਸ ਦੀ ਲੋਕ ਇਨਸਾਫ਼ ਪਾਰਟੀ ਨਾਲ ਸਾਂਝਾ ਫਰੰਟ ਬਣਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਦਾ ਮੁੱਖ ਮੁਕਸਦ ਚੰਗੀ ਸੋਚ ਦੇ ਧਾਰਨੀ ਨੌਜਵਾਨਾਂ ਨੂੰ ਅੱਗੇ ਲਿਆਉਣਾ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ ’ਤੇ ਲਿਆਉਣਾ ਹੈ।