ਸਿਆਸਤ 'ਤੇ ਭਾਰੂ ਹੋਵੇਗੀ ਬਗ਼ਾਵਤ! 2020 'ਚ ਆਵੇਗਾ ਸਿਆਸੀ ਭੁਚਾਲ

Tags

ਨਵਜੋਤ ਸਿੱਧੂ ਬਾਰੇ ਗੱਲ 2018 ਤੋਂ ਕਰਨੀ ਪਵੇਗੀ। ਇਸ ਦਾ ਕਾਰਨ ਇਹ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਹੁੰ ਚੁੱਕ ਸਮਾਗਮ ਮੌਕੇ ਪਹੁੰਚਣ ਅਤੇ ਪਾਕਿਸਤਾਨ ਦੇ ਫੌਜ ਮੁਖੀ ਕਮਰ ਬਾਜਵਾ ਨੂੰ ਜੱਫ਼ੀ ਪਾਉਣ ਨੇ ਉਨ੍ਹਾਂ ਦੇ 2019 ਦੇ ਸਿਆਸੀ ਸਫ਼ਰ ਦੀ ਤਸਵੀਰ ਕਾਫੀ ਹੱਦ ਤੱਕ ਖਿੱਚੀ। ਭਾਵੇਂ ਬਾਅਦ ਵਿੱਚ ਨਵਜੋਤ ਸਿੱਧੂ ਪੰਜਾਬ ਵਿੱਚ ਪ੍ਰਿਅੰਕਾ ਗਾਂਧੀ ਨਾਲ ਪ੍ਰਚਾਰ ਕਰਦੇ ਨਜ਼ਰ ਆਏ। ਉਸੇ ਪ੍ਰਚਾਰ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਦਿਵਾਈ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਇਲਜ਼ਾਮ ਲਗਾਏ ਕਿ ਕੁਝ ਅਕਾਲੀ ਤੇ ਕਾਂਗਰਸੀ ਆਗੂ 'ਫਰੈਂਡਲੀ ਮੈਚ' ਖੇਡ ਰਹੇ ਹਨ।

ਇਸ ਮੌਕੇ ਕਮਰ ਬਾਜਵਾ ਨੇ ਨਵਜੋਤ ਸਿੱਧੂ ਨੂੰ ਕਿਹਾ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਕਰਤਾਪੁਰ ਲਾਂਘਾ ਖੋਲ੍ਹਣ ਜਾ ਰਿਹਾ ਹੈ। ਇਸੇ ਵਾਅਦੇ ਤੋਂ ਬਾਅਦ ਹੀ ਨਵਜੋਤ ਸਿੱਧੂ ਨੇ ਕਮਰ ਬਾਜਵਾ ਨੂੰ ਜੱਫ਼ੀ ਪਾ ਲਈ ਸੀ ਜੋ ਉਨ੍ਹਾਂ ਦੇ ਵਿਰੋਧੀਆਂ ਲਈ ਨਿਸ਼ਾਨਾ ਬਣਾਉਣ ਦਾ ਮੌਕਾ ਬਣੀ। ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਉਨ੍ਹਾਂ ਦੀ ਥਾਂ ਲੈਣਾ ਚਾਹੁੰਦੇ ਹਨ।