ਸਿੱਧੂ ਹੀ ਬਣੇਗਾ 2022 ’ਚ ਪੰਜਾਬ ਦਾ ਮੁੱਖ ਮੰਤਰੀ! ਟਕਸਾਲੀਆਂ ਨੇ ਫਿਰ ਕਰਤੀ ਵੱਡੀ ਭਵਿੱਖਬਾਣੀ

Tags

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਸ਼ਹਿਰੀ ਇਕਾਈ ਵਲੋਂ ਚਲਾਈ ਗਈ ਜਨ ਸੰਪਰਕ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਪੂਰਬੀ ਦੇ ਈਸਟ ਮੋਹਨ ਨਗਰ ਵਿਚ ਇਕ ਸਮਾਗਮ ਕੀਤਾ ਗਿਆ, ਜਿਸ ਵਿਚ ਕਈ ਗੁਰਸਿੱਖ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਨ ਦਾ ਦਾਅਵਾ ਕੀਤਾ ਹੈ।ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਕਲਕੱਤਾ ਦੀ ਅਗਵਾਈ ਹੇਠ ਕੀਤੇ ਗਏ ਇਸ ਸਮਾਗਮ ਵਿਚ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਦੇ ਵਿਰੁੱਧ ਸਨ ਅਤੇ 2017 ਵਿਚ ਪਾਰਟੀ ਦੀ ਸ਼ਰ ਮਨਾ ਕ ਹਾਰ ਵੀ ਸੁਖਬੀਰ ਸਿੰਘ ਬਾਦਲ ਦੇ ਗੈਰ ਪੰਥਕ ਕਾਰਜਾਂ ਕਰਕੇ ਹੋਈ ਹੈ।

ਇਸ ਮੌਕੇ ਉਨ੍ਹਾਂ ਨੇ ਸਾਰੀਆਂ ਹਮਖਿਆਲੀ ਪਾਰਟੀਆਂ ਨੂੰ ਨਾਲ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੀ ਪਾਰਟੀ ਵਿਚ ਆਉਣ ਅਤੇ ਮੁਖ ਮੰਤਰੀ ਦੀ ਉਮੀਦਵਾਰੀ ਦੀ ਪੇਸ਼ਕਸ਼ ਕੀਤੀ। ਸ੍ਰੀ ਕਲਕੱਤਾ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਬਾਦਲਾਂ ਦੀਆਂ ਗੈਰ ਲੋਕਤੰਤਰੀ ਅਤੇ ਗੈਰ ਪੰਥਕ ਨੀਤੀਆਂ ਕਾਰਨ ਸਿੱਖੀ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਪੰਜਾਬ ਅਤੇ ਸਿੱਖੀ ਨੂੰ ਬਚਾਉਣ ਲਈ ਵੱਡੇ ਲੋਕ ਸ਼ਕਤੀ ਅੰਦੋਲਨ ਲਈ ਪ੍ਰੇਰਿਆ। ਇਸ ਮੌਕੇ ਸੀਨੀਅਰ ਆਗੂ ਮਨਮੋਹਨ ਸਿੰਘ ਸਠਿਆਲਾ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਹਰਬਿੰਦਰਪਾਲ ਸਿੰਘ, ਕਸ਼ਮੀਰ ਸਿੰਘ ਨੇ ਵੀ ਸੰਬੋਧਨ ਕੀਤਾ।