ਕੇਜਰੀਵਾਲ ਦੀ ਸਟੇਜ਼ 'ਤੇ ਚੜ੍ਹ ਆਈ 80 ਸਾਲਾ ਮਾਤਾ, ਕਹਿੰਦੀ ਤੂੰ ਮੁੱਖ ਮੰਤਰੀ ਤਾਂ ਬਣ ਗਿਆ ਪਰ

Tags

ਆਮ ਆਦਮੀ ਪਾਰਟ ਦੇ ਵਲੰਟੀਅਰਾਂ ਨੇ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ ਅੱਜ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸ੍ਰੀ ਸ਼ੇਰਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸਸਤੀ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸਲਾਹ ਲੈਣ ਦੀ ਅਪੀਲ ਕਰਦਿਆਂ ‘ਆਪ’ ਦੀਆਂ ਨੀਤੀਆਂ ਨੂੰ ਅਪਣਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਇਕ ਪਾਸੇ ਜਿੱਥੇ ‘ਆਪ’ ਆਗੂ ਨੇ ਸਰਕਾਰ ਨੂੰ ਭੰਡਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ, ਉੱਥੇ ਨਾਲ ਹੀ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਬਹੁਤ ਵਧੀਆ ਕੰਮ ਕਰ ਰਹੀ ਹੈ ਪਰ ਹੁਕਮਰਾਨ ਧਿਰ ਪੁਲੀਸ ਨੂੰ ਆਜ਼ਾਦ ਤੌਰ ’ਤੇ ਕੰਮ ਨਹੀਂ ਕਰਨ ਦੇ ਰਹੀ। ‘ਆਪ’ ਵਲੰਟੀਅਰਾਂ ਨੇ ਤਹਿਸੀਲਦਾਰ ਨੂੰ ਮੁੱਖ ਮੰਤਰੀ ਦੇ ਨਾਮ ਲਿਖਿਆ ਮੰਗ ਪੱਤਰ ਵੀ ਸੌਂਪਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਮਹਿੰਗਾਈ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ ਅਤੇ ਨਿੱਤ ਵਰਤੋਂ ਦੀਆਂ ਘਰੇਲੂ ਵਸਤਾਂ ਆਮ ਆਦਮੀ ਦੀ ਪਹੁੰਚ ਤੋਂ ਦੂਰ ਹੁੰਦੀਆਂ ਜਾ ਰਹੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ‘ਆਪ’ ਵਲੰਟੀਅਰਾਂ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਬਿਜਲੀ ਦਰਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਆਪਣਾ ਫੈਸਲਾ ਰੱਦ ਨਹੀਂ ਕੀਤਾ ਤਾਂ ਪੰਜਾਬ ਭਰ ਵਿੱਚ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ।