ਫਿਰ ਛਾਅ ਗਿਆ ਭਗਵੰਤ ਮਾਨ, ਹੁਣ ਆਹ ਕੰਮ ਕਰਕੇ ਬਣ ਗਿਆ ਹੀਰੋ

Tags

2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਆਮ ਆਦਮੀ ਪਾਰਟੀ ਦਾ ਅਹਿਮ ਚਿਹਰਾ ਸਨ। ਪਰ ਉਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਉਮੀਦ ਅਨੁਸਾਰ ਕਾਮਯਾਬੀ ਨਹੀਂ ਮਿਲੀ ਸੀ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਲਈ ਇੱਕੋ-ਇੱਕ ਸੀਟ ਭਗਵੰਤ ਮਾਨ ਨੇ ਹੀ ਸੰਗਰੂਰ ਤੋਂ ਜਿੱਤੀ ਸੀ। ਫਿਰ ਵੀ ਪੰਜਾਬ ਵਿੱਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਵਾਲੀ ਆਮ ਆਦਮੀ ਪਾਰਟੀ ਮੁੱਖ ਵਿਰੋਧੀ ਧਿਰ ਦੀ ਭੂਮਿਕਾ ਵਿੱਚ ਪਹੁੰਚੀ ਸੀ।

ਇੱਕ ਆਗੂ ਵਜੋਂ ਭਗਮੰਤ ਮਾਨ ਦੀਆਂ ਤਕਰੀਰਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਭਾਵੇਂ ਉਹ ਲੋਕ ਸਭਾ ਹੋਵੇ ਜਾਂ ਪੰਜਾਬ ਦੀ ਕੋਈ ਰੈਲੀ, ਉਨ੍ਹਾਂ ਦੇ ਭਾਸ਼ਣ ਬੜੇ ਚਾਅ ਨਾਲ ਸੁਣੇ ਜਾਂਦੇ ਹਨ ਤੇ ਸੋਸ਼ਲ ਮੀਡੀਆ ਦੇ ਵੀ ਕਾਫੀ ਹੁੰਗਾਰਾ ਮਿਲਦਾ ਹੈ। ਕੁੱਲ ਮਿਲਾ ਕੇ ਭਗਵੰਤ ਮਾਨ ਇੱਕ ਵੱਡਾ ਚਿਹਰਾ ਹਨ ਪਰ ਕਈ ਵਾਰ ਉਨ੍ਹਾਂ ਨੂੰ ਨਾਮੋਸ਼ੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਜਿਸ ਨਾਲ ਜੂਝਣਾ ਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਤਿਆਰ ਕਰਨਾ, ਉਨ੍ਹਾਂ ਲਈ 2020 ਵਿੱਚ ਵੱਡੀਆਂ ਚੁਣੌਤੀਆਂ ਹੋਣਗੀਆਂ।