ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਨਹੀਂ ਭਰੇ ਗਏ ਨਾਮਜ਼ਦਗੀ ਫਾਰਮ

Tags

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵੀਂ ਦਿੱਲੀ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨਾ ਸੀ। ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ ਤਰੀਕ 21 ਜਨਵਰੀ ਹੈ। ਹੁਣ ਤਕ 200 ਤੋਂ ਵੱਧ ਉਮੀਦਵਾਰਾਂ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਕਾਂਗਰਸ ਤੇ ਭਾਜਪਾ ਨੇ ਅਜੇ ਤੱਕ ਆਪਣੇ ਸਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਕੀਤੀ।

ਇਸ ਸੰਬੰਧੀ ਕੇਜਰੀਵਾਲ ਨੇ ਕਿਹਾ, ''ਮੈਂ ਅੱਜ ਤਿੰਨ ਵਜੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਾ ਸੀ ਪਰ ਦਫ਼ਤਰ ਤਿੰਨ ਵਜੇ ਬੰਦ ਹੋ ਜਾਂਦਾ ਹੈ। ਮੈਨੂੰ ਕਿਹਾ ਗਿਆ ਸੀ ਕਿ ਤੁਸੀਂ ਇਸ ਤੋਂ ਪਹਿਲਾਂ ਨਾਮਜ਼ਦਗੀ ਪੱਤਰ ਭਰ ਲਓ ਪਰ ਰੋਡ ਸ਼ੋਅ 'ਚ ਜੋ ਲੋਕਾਂ ਦਾ ਹਜੂਮ ਆਇਆ ਹੈ, ਉਸ ਨੂੰ ਛੱਡ ਕੇ ਮੈਂ ਕਿਵੇਂ ਚਲਾ ਜਾਵਾਂ? ਲਿਹਾਜ਼ਾ ਹੁਣ ਮੈਂ ਕੱਲ੍ਹ ਆਪਣਾ ਨਾਮਜ਼ਦਗੀ ਪੱਤਰ ਭਰਾਂਗਾ।''