ਪਰਮਿੰਦਰ ਢੀਂਡਸੇ ਦੇ ਕੁਰਸੀ ਛੱਡਦਿਆਂ ਹੀ ਅਕਾਲੀ ਦਲ ਨੇ ਕਰਤਾ ਵੱਡਾ ਕੰਮ

Tags

ਵਿਧਾਇਕ ਪਰਮਿੰਦਰ ਢੀਂਡਸਾ ਵੱਲੋਂ ਅਸਤੀਫਾ ਦੇਣ ਤੋਂ ਤੁਰੰਤ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦੇ ਨਵੇਂ ਨੇਤਾ ਦਾ ਐਲਾਨ ਕਰ ਦਿੱਤਾ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਦਿੰਦਿਆਂ ਵਿਧਾਇਕ ਪਰਮਿੰਦਰ ਢੀਂਡਸਾ ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ। ਪਰਮਿੰਦਰ ਢੀਂਡਸਾ ਦੇ ਅਸਤੀਫੇ ਨੂੰ ਬਿਨਾਂ ਦੇਰੀ ਕੀਤੇ ਸੁਖਬੀਰ ਬਾਦਲ ਵੱਲੋਂ ਕੋਰ ਕਮੇਟੀ ਦੀ ਬੈਠਕ ਦੌਰਾਨ ਹੀ ਸਵੀਕਾਰ ਕਰ ਲਿਆ ਗਿਆ। ਇਸ ਦੇ ਨਾਲ ਹੀ ਨਵਾਂ ਲੀਡਰ ਵੀ ਥਾਪ ਦਿੱਤਾ। ਹੁਣ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਵਿਧਾਨ ਸਭਾ 'ਚ ਵਿਧਾਇਕ ਦਲ ਦੇ ਨਵੇਂ ਨੇਤਾ ਹੋਣਗੇ।

ਯਾਦ ਰਹੇ ਅੱਜ ਅਕਾਲੀ ਦਲ ਦੇ ਲੀਡਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਵਿਧਾਨ ਸਭਾ 'ਚ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਤੋਂ ਬਾਅਦ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਨੇ ਇਹ ਐਕਸ਼ਨ ਲਿਆ ਹੈ। ਪਰਮਿੰਦਰ ਨੇ ਹਾਲ ਦੀ ਘੜੀ ਵਿਧਾਨ ਸਭਾ ਵਿੱਚ ਪਾਰਟੀ ਲੀਡਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਂਝ ਉਹ ਅਕਾਲੀ ਦਲ ਵਿੱਚ ਬਣੇ ਰਹਿਣਗੇ। ਇਸ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤੁਰੰਤ ਸਵੀਕਾਰ ਕਰ ਲਿਆ। ਇਸ ਦੇ ਨਾਲ ਹੀ ਉਨ੍ਹਾਂ ਸ਼ਰਨਜੀਤ ਢਿੱਲੋਂ ਨੂੰ ਨਵਾਂ ਲੀਡਰ ਥਾਪ ਦਿੱਤਾ।