ਪਰਮਿੰਦਰ ਢੀਂਡਸਾ ਦੇ ਅਸਤੀਫੇ ਤੋਂ ਬਾਅਦ ਬਾਦਲਾਂ ਨੂੰ ਹੁਣ ਅਗਲਾ ਝਟਕਾ ਤਿਆਰ

Tags

ਬੀਤੇ ਦਿਨੀਂ ਅਕਾਲੀ ਦਲ ਨੂੰ ਵੱਡਾ ਝਟਕਾ ਉਦੋਂ ਲੱਗਿਆ ਪਰਮਿੰਦਰ ਢੀਂਡਸਾ ਨੇ ਅਸਤੀਫਾ ਦੇ ਦਿੱਤਾ। ਇਸ ਦੇ ਨਾਲ ਹੀ ਪਰਮਿੰਦਰ ਸਿੰਘ ਢੀਂਡਸਾ ਦੇ ਅਸਤੀਫ਼ੇ ਦੀ ਮਨਜ਼ੂਰੀ ਤੋਂ ਬਾਅਦ ਅਗਲੇ ਹੀ ਦਿਨ ਟਕਸਾਲੀ ਅਕਾਲੀਆਂ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਬੈਠਕ ਕੀਤੀ। ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ, ਕਰਨੈਲ ਸਿੰਘ, ਪੀਰ ਮੁਹੰਮਦ, ਸੁਖਦੇਵ ਸਿੰਘ ਢੀਂਡਸਾ ਅਤੇ ਬੱਬੀ ਬਾਦਲ ਇਸ ਬੈਠਕ ਦਾ ਹਿੱਸਾ ਸੀ। ਹਾਲਾਂਕਿ ਇਸ ਬੈਠਕ ਤੋਂ ਬਾਅਦ ਟਕਸਾਲੀਆਂ ਨੇ ਆਪਣੀ ਰਣਨੀਤੀ ਦੱਸਣ ਤੋਂ ਮਨ੍ਹਾ ਕਰ ਦਿੱਤਾ ਅਤੇ ਕਿਹਾ ਕਿ ਆਉਣ ਵਾਲੇ ਸਮੇਂ ਦੇ 'ਚ ਪਰਮਿੰਦਰ ਢੀਂਡਸਾ ਵੀ ਬੈਠਕ ਦਾ ਹਿੱਸਾ ਹੋਣਗੇ।

ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਹੁਣ ਇੱਕ ਵਿਆਹ 'ਚ ਇਕੱਠੇ ਜਾ ਰਹੇ ਹਨ ਉਸ ਤੋਂ ਬਾਅਦ ਦੇਖਿਆ ਜਾਵੇਗਾ ਕਿ ਬੈਠਕ ਕਦੋਂ ਰੱਖੀ ਜਾਏਗੀ। ਸੁਖਦੇਵ ਸਿੰਘ ਢੀਂਡਸਾ ਨੇ ਵੀ ਨਨਕਾਣਾ ਸਾਹਿਬ 'ਚ ਹੋਏ ਘਟਨਾ 'ਤੇ ਦੁੱਖ ਜ਼ਾਹਿਰ ਕੀਤਾ ਹੈ। ਅਜਿਹੇ 'ਚ ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਹੁਣ ਚੁੱਪ ਕਿਉਂ ਹੈ ਅਤੇ ਹੁਣ ਤਕ ਤਾਂ ਮੁਲਜ਼ਮਾਂ ਨੂੰ ਸਜ਼ਾ ਮਿਲ ਜਾਣੀ ਚਾਹਿਦੀ ਸੀ। ਉਨ੍ਹਾਂ ਨੇ ਪਾਕਿਸਤਾਨ 'ਚ ਸਿੱਖ ਭਾਈਚਾਰੇ 'ਤੇ ਹੋਏ ਹਮਲੇ ਖਿਲਾਫ ਰੋਸ਼ ਪ੍ਰਗਟ ਕੀਤਾ ਹੈ।