ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਨਾਏ ਗਏ 353ਵੇਂ ਪ੍ਰਕਾਸ਼ ਪੁਰਬ ਸਮਾਗਮ ਦੌਰਾਨ ਆਪਣੇ ਦਿੱਤੇ ਇਕ ਭਾਸ਼ਣ ਨੂੰ ਲੈ ਕੇ ਮੁੜ ਵਿਵਾਦਾਂ 'ਚ ਘਿਰ ਗਏ ਹਨ | ਜਿਸ 'ਚ ਉਨ੍ਹਾਂ ਵਲੋਂ ਕਵੀਆਂ ਲਈ ਭੱ ਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਹੈ | ਯਾਦ ਰਹੇ ਕਿ ਇਸ ਤੋਂ ਪਹਿਲਾ ਵੀ ਅਵਤਾਰ ਸਿੰਘ ਹਿੱਤ ਵਲੋਂ ਗੁਰੂ ਸਾਹਿਬਾਨ ਦੀ ਉਸਤਤ 'ਚ ਕਹੇ ਜਾਣ ਵਾਲੇ ਸ਼ਬਦਾਂ ਦੀ ਵਰਤੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਲਈ ਕੀਤੇ ਜਾਣ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਹੋ ਚੁਕੇ ਹਨ | ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸਾਹਿਬ ਵਿਖੇ ਸਜਾਏ ਵਿਸ਼ੇਸ਼ ਦੀਵਾਨ ਹਾਲ 'ਚ ਕਵੀ ਦਰਬਾਰ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਜ਼ੂਰੀ 'ਚ
ਕਵੀ ਦਰਬਾਰ ਦੀ ਆਰੰਭਤਾ ਮੌਕੇ ਸੰਬੋਧਨ ਕਰਦਿਆਂ ਅਵਤਾਰ ਸਿੰਘ ਹਿੱਤ ਨੇ ਕਵੀਆਂ ਨੂੰ ਹਦਾਇਤ ਦਿੰਦਿਆਂ ਭੱ ਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ | ਉਕਤ ਸਮਾਗਮ ਦੀ ਇਹ ਵੀਡਿਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ | ਵੀਡੀਓ ਵਿਚ ਵਰਤੀ ਅਜਿਹੀ ਸ਼ਬਦਾਵਲੀ ਲਈ ਤਿੱਖੀ ਅਲੋਚਨਾ ਕੀਤੀ ਜਾ ਰਹੀ ਹੈ | ਇਸ ਸਬੰਧੀ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਸਫ਼ਲਤਾਪੂਰਵਕ ਸਮਾਗਮ ਨੇਪਰੇ ਚੜ੍ਹਣ ਤੋਂ ਬੁਖਲਾਏ ਵਿਰੋਧੀਆਂ ਵਲੋਂ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ |