ਢੀਂਡਸਾ ਪਿਓ-ਪੁੱਤ ਦੇ ਉੱਡੇ ਹੋਸ਼, ਬਾਦਲਾਂ ਨੇ ਘੁਮਾਈ ਫਿਰਕੀ, ਖੇਡੀ ਚਾਲ !

Tags

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਮਾਲਵਾ ਵਿੱਚ ਢੀਂਡਸਾ ਪਰਿਵਾਰ ਵੱਡੀ ਚੁਣੌਤੀ ਬਣਦੇ ਜਾ ਰਿਹਾ ਹੈ। ਪਿਛਲੇ ਦਿਨਾਂ ਵਿੱਚ ਬਾਗ਼ੀ ਲੀਡਰ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਨੇ ਬਾਦਲਾਂ ਦੇ ਗੜ੍ਹ ਬਠਿੰਡਾ ਤੇ ਮਾਨਸਾ ਵਿੱਚ ਵੀ ਸਰਗਰਮੀ ਵਧਾ ਦਿੱਤੀ ਹੈ। ਇਸ ਦਾ ਜਵਾਬ ਦੇਣ ਲਈ ਸੁਖਬੀਰ ਬਾਦਲ ਵੀ ਮੈਦਾਨ ਵਿੱਚ ਨਿੱਤਰ ਆਏ ਹਨ। ਉਂਝ ਮੀਡੀਆ ਵਿੱਚ ਬਿਆਨ ਚਾਹੇ ਸੀਨੀਅਰ ਅਕਾਲੀ ਲੀਡਰਾਂ ਦੇ ਨਾਂ ਹੇਠ ਜਾਰੀ ਹੋ ਰਹੇ ਹਨ ਪਰ ਸੰਗਰੂਰ ਤੇ ਬਰਨਾਲਾ ਜ਼ਿਲ੍ਹੇ ਦੇ ਲੀਡਰਾਂ ਨਾਲ ਸਿੱਧਾ ਰਾਬਤਾ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਕੀਤਾ ਜਾ ਰਿਹਾ ਹੈ।

ਜ਼ਿਲ੍ਹੇ ਦੇ ਅਕਾਲੀ ਲੀਡਰਾਂ ਨਾਲ ਨਿੱਜੀ ਰਾਬਤਾ ਕਰ ਕੇ ਉਨ੍ਹਾਂ ਨੂੰ ਪਾਰਟੀ ਨਾਲ ਖੜ੍ਹਨ ਲਈ ਪ੍ਰੇਰਿਆ ਜਾ ਰਿਹਾ ਹੈ। ਉਨ੍ਹਾਂ ਵੱਲੋਂ 2 ਫਰਵਰੀ ਨੂੰ ਢੀਂਡਸਾ ਪਰਿਵਾਰ ਦੇ ਗੜ੍ਹ ਸੰਗਰੂਰ ਵਿੱਚ ਰੈਲੀ ਕਰਕੇ ਸ਼ਕਤੀ ਪ੍ਰ ਦ ਰ ਸ਼ ਨ ਕੀਤਾ ਜਾ ਰਿਹਾ ਹੈ। ਢੀਂਡਸਾ ਪਰਿਵਾਰ ਨਾਲ ਆਢਾ ਲਾਉਣ ਲਈ ਸੁਖਬੀਰ ਬਾਦਲ ਨੇ ਸੀਨੀਅਰ ਲੀਡਰਾਂ ਨੂੰ ਅੱਗੇ ਕੀਤਾ ਹੈ। ਦਿਲਚਸਪ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੁਖਦੇਵ ਸਿੰਘ ਢੀਂਡਸਾ ਤੇ ਪਰਮਿੰਦਰ ਢੀਂਡਸਾ ਖ਼ਿਲਾਫ਼ ਜਨਤਕ ਤੌਰ ’ਤੇ ਪਹਿਲੀ ਵਾਰ ਉਨ੍ਹਾਂ ਦੇ ਗੜ੍ਹ ਵਿੱਚ ਰੈਲੀ ਰੱਖੀ ਹੈ। ਪਾਰਟੀ ਵੱਲੋਂ 2 ਫਰਵਰੀ ਨੂੰ ਰੱਖੀ ਇਸ ਰੈਲੀ ਨੂੰ ਕਾਮਯਾਬ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ।

ਸੀਨੀਅਰ ਆਗੂਆਂ ਨੂੰ ਰੈਲੀ ਵਿੱਚ ਇਕੱਠ ਵਧਾਉਣ ਲਈ ਪਿੰਡ ਪੱਧਰ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ।ਇਸ ਸਭ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਖਾਮੋਸ਼ ਹਨ ਪਰ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਢੀਂਡਸਾ ਪਰਿਵਾਰ ਖਿਲਾਫ ਖੁੱਲ੍ਹ ਕੇ ਨਿੱਤਰੇ ਹੋਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਦੋ ਫਰਵਰੀ ਦੀ ਰੈਲੀ ਰਾਹੀਂ ਸੁਖਬੀਰ ਬਾਦਲ ਇਹ ਸ਼ੋਅ ਕਰਨ ਜਾ ਰਹੇ ਹਨ ਕਿ ਢੀਂਡਸਾ ਪਰਿਵਾਰ ਨਾਲ ਕੋਈ ਵੀ ਅਕਾਲੀ ਲੀਡਰ ਨਹੀਂ ਖੜ੍ਹਾ। ਇਸ ਲਈ ਅਕਾਲੀ ਦਲ ਨੂੰ ਕੋਈ ਨੁਕਸਾਨ ਨਹੀਂ।