ਸੁਖਬੀਰ ਬਾਦਲ ਤੇ ਕੈਪਟਨ ਵਿਚਾਲੇ ਫਸਗੇ ਕੁੰਢੀਆਂ ਦੇ ਸਿੰਗ ,ਹਾਈਕੋਰਟ ਵਿੱਚ ਹੋਣਗੇ ਟਾਕਰੇ

Tags

ਬਿਜਲੀ ਬਿੱਲਾਂ ਵਿੱਚ ਵਾਧਾ ਕੈਪਟਨ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਇੱਕ ਪਾਸੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਘੇਰ ਰਹੀ ਹੈ ਤੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਬ) ਵੀ ਖੁੱਲ੍ਹ ਕੇ ਕੈਪਟਨ ਸਰਕਾਰ ਖਿਲਾਫ ਡਟ ਗਿਆ ਹੈ। ਇਸ ਕਰੇ ਆਉਣ ਵਾਲੇ ਸਮੇਂ ਵਿੱਚ ਇਹ ਵੱਡਾ ਮੁੱਦਾ ਬਣਨ ਦੇ ਆਸਾਰ ਹਨ। ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਖਿਲਾਫ ਲੜਨ ਦਾ ਐਲਾਨ ਕੀਤਾ। ਦੱਸ ਦਈਏ ਕਿ ਬਿਜਲੀ ਵਿਭਾਗ ਨੇ ਨਵੇਂ ਸਾਲ 'ਤੇ 30 ਪੈਸੇ ਪ੍ਰਤੀ ਯੂਨਿਟ ਬਿਜਲੀ ਦੀਆਂ ਦਰਾਂ 'ਚ ਵਾਧਾ ਕੀਤਾ ਹੈ। ਇਹ ਵਾਧਾ 2 ਪ੍ਰਾਈਵੇਟ ਪਾਵਰ ਪਲਾਂਟ ਨਾਭਾ ਤੇ ਤਲਵੰਡੀ ਸਾਬੇ ਨੂੰ ਕੋਲਾ ਧੁਆਈ ਦੇ 2500 ਕਰੋੜ ਰੁਪਏ ਦੇਣ ਲਈ ਕੀਤਾ ਗਿਆ ਹੈ।

ਸਰਕਾਰ ਤੋਂ ਪੈਸੇ ਲੈਣ ਲਈ ਪਾਵਰ ਪਲਾਂਟ ਮਾਲਕਾਂ ਨੇ ਕਾਨੂੰਨੀ ਲੜਾਈ ਲੜੀ ਤੇ ਸੁਪਰੀਮ ਕੋਰਟ ਨੇ ਮਾਲਕਾਂ ਦੇ ਹੱਕ 'ਚ ਫੈਸਲ ਸੁਣਾਇਆ ਸੀ। ਹਲਾਂਕਿ ਰੈਗੂਲੇਟਰੀ ਕਮਿਸ਼ਨ ਤੇ ਕੇਂਦਰ ਸਰਕਾਰ ਦੇ ਕਮਿਸ਼ਨ ਨੇ ਮਾਲਕਾਂ ਵਿਰੁਧ ਫੈਸਲਾ ਸੁਣਾਇਆ ਸੀ। ਇਸ ਤੋਂ ਬਾਅਦ ਹੀ ਪਲਾਟ ਮਾਲਕਾਂ ਨੇ ਸੁਰੀਪਮ ਕੋਰਟ ਦਾ ਰੁਖ ਕੀਤਾ ਸੀ। ਕੋਲਾ ਧੁਆਈ ਦੇ 2500 ਕਰੋੜ ਰੁਪਏ ਨੂੰ ਪੂਰਾ ਕਰਨ ਲਈ ਬਿਜਲੀ ਵਿਭਾਗ ਨੇ ਸੂਬੇ 'ਚ ਬਿਜਲੀ ਦਰਾਂ ਨੂੰ ਇੱਕ ਸਾਲ ਲਈ ਯਾਨੀ 1 ਜਨਰਵੀ ਤੋਂ 31 ਦਸਬੰਰ ਤਕ ਮਹਿੰਗਾ ਕਰਨ ਦਾ ਐਲਾਨ ਕੀਤਾ ਸੀ।ਅਕਾਲੀ ਦਲ ਨੇ ਕੈਪਟਨ ਸਰਕਾਰ 'ਤੇ ਕੋਲਾ ਧੋਣ ਸਬੰਧੀ 4100 ਕਰੋੜ ਦਾ ਘੁਟਾਲਾ ਕਰਨ ਦਾ ਇਲਜ਼ਾਮ ਲਾਇਆ ਹੈ।

ਇਸ ਦੀ ਸ਼ਿਕਾਇਤ ਪੰਜਾਬ ਦੇ ਰਾਜਪਾਲ ਨੂੰ ਕੀਤੀ ਹੈ। ਉਧਰ ਆਮ ਆਦਮੀ ਪਾਰਟੀ ਵੀ ਸਪੀਕਰ ਰਾਣਾ ਕੇਪੀ ਸਿੰਘ ਕੋਲ ਪਹੁਚ ਗਈ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਦੀ ਅਗਵਾਈ ਹੇਠ ‘ਆਪ’ ਵਿਧਾਇਕਾਂ ਤੇ ਆਗੂਆਂ ਨੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪ੍ਰਾਈਵੇਟ ਮੈਂਬਰ ਬਿੱਲ ‘ਦਾ ਪੰਜਾਬ ਟਰਮੀਨੇਸ਼ਨ ਆਫ਼ ਪਾਵਰ ਪਰਚੇਜ ਐਗਰੀਮੈਂਟ ਵਿਦ 3 ਆਈਪੀਪੀਜ਼ ਬਿੱਲ 2020’ ਨੂੰ ਵਿਧਾਨ ਸਭਾ ‘ਚ ਪੇਸ਼ ਕਰ ਦੀ ਇਜਾਜ਼ਤ ਮੰਗੀ ਹੈ। ਇਸ ਤੋਂ ਇਲਾਵਾ ਪੀਪੀਏਜ਼ ਰੱਦ ਕਰਨ ਦੀ ਇਸੇ ਮੰਗ ਨੂੰ ਲੈ ਕੇ ‘ਧਿਆਨ ਦਿਵਾਊ ਨੋਟਿਸ’ ਵੱਖਰੇ ਤੌਰ ‘ਤੇ ਸਪੀਕਰ ਨੂੰ ਸੌਂਪਿਆ ਗਿਆ ਹੈ।