ਹੁਣੇ ਹੁਣੇ ਆਈ ਵੱਡੀ ਖ਼ਬਰ: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ

Tags

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਨੇਤਾ ਵਜੋਂ ਅਸਤੀਫਾ ਦੇ ਦਿੱਤਾ ਹੈ। ਉਧਰ, ਸੁਖਬੀਰ ਨੇ ਅਸਤੀਫਾ ਮਨਜ਼ੂਰ ਵੀ ਕਰ ਲਿਆ ਹੈ। ਪਤਾ ਲੱਗਾ ਹੈ ਕਿ ਪਰਮਿੰਦਰ ਢੀਂਡਸਾ ਦੇ ਅਸਤੀਫੇ ਨੂੰ ਬਿਨਾਂ ਦੇਰੀ ਕੀਤੇ ਸੁਖਬੀਰ ਬਾਦਲ ਵੱਲੋਂ ਕੋਰ ਕਮੇਟੀ ਦੀ ਬੈਠਕ ਦੌਰਾਨ ਹੀ ਸਵੀਕਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਵੀ ਕਿਹਾ ਸੀ ਕਿ ਉਹ ਪਾਰਟੀ ਦੇ ਅੰਦਰ ਹੀ ਰਹਿ ਕੇ ਆਵਾਜ਼ ਉਠਾਉਂਦੇ ਰਹਿਣਗੇ। ਇਸ ਲਈ ਹੁਣ ਵੇਖਣਾ ਹੋਏਗਾ ਕਿ ਸੁਖਬੀਰ ਬਾਦਲ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਦੇ ਹਨ ਜਾਂ ਫਿਰ ਇਹ ਲੜਾਈ ਹੋਰ ਕੀ ਰੂਪ ਧਾਰਦੀ ਹੈ।

ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਦੀ ਬਗਾਵਤ ਤੋਂ ਬਾਅਦ ਉਨ੍ਹਾਂ ਦੇ ਬੇਟੇ ਪਰਮਿੰਦਰ ਢੀਂਡਸਾ ਨੇ ਇਹ ਐਕਸ਼ਨ ਲਿਆ ਹੈ। ਪਰਮਿੰਦਰ ਨੇ ਹਾਲ ਦੀ ਘੜੀ ਵਿਧਾਨ ਸਭਾ ਵਿੱਚ ਪਾਰਟੀ ਲੀਡਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਂਝ ਉਹ ਅਕਾਲੀ ਦਲ ਵਿੱਚ ਬਣੇ ਰਹਿਣਗੇ।