ਨਹੀਂ ਟਲਿਆ ਭਗਵੰਤ ਮਾਨ, ਸੁਖਬੀਰ ਨੂੰ ਚੱਕ ਲਿਆ ਮੋਢਿਆਂ ਤੇ!

Tags

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ 'ਚ ਵਿਧਾਨ ਸਭਾ ਬਾਹਰ ਜ਼ਬਰਦਸਤ ਧ ਰ ਨਾ ਦਿੱਤਾ। ਇਸ ਦੌਰਾਨ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵਲੋਂ ਉਨ੍ਹਾਂ ਨੂੰ ਰੋਕਿਆ ਗਿਆ, ਜਿਸ ਤੋਂ ਬਾਅਦ ਵਿਧਾਇਕਾਂ ਅਤੇ ਪੁਲਿਸ ਦੀ ਆਪਸ 'ਚ ਧੱ ਕਾ ਮੁੱ ਕੀ ਵੀ ਹੋਈ। ਪਾਰਟੀ ਦਾ ਕਹਿਣਾ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਜੋ ਨਿਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਹੋਏ, ਉਹ ਇਸ ਕਦਰ ਘਾਤਕ ਹਨ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਦੇਸ਼ ਭਰ 'ਚੋਂ ਸਭ ਤੋਂ ਮਹਿੰਗੀ ਬਿਜਲੀ ਦੀ ਕੀਮਤ ਦੇਣੀ ਪੈ ਰਹੀ ਹੈ।

ਪਾਰਟੀ ਦੇ ਵਿਧਾਇਕ ਅੱਜ ਸਵੇਰੇ 10 ਵਜੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਖਿ ਲਾ ਫ ਧਰਨੇ 'ਤੇ ਬੈਠ ਗਏ ਅਤੇ ਪੰਜਾਬ ਸਰਕਾਰ ਖਿ ਲਾ ਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪਾਰਟੀ ਦੇ ਵਿਧਾਇਕ ਮਹਿੰਗੀ ਬਿਜਲੀ ਖਿ ਲਾ ਫ਼ ਧਰਨਾ ਦੇ ਰਹੇ ਹਨ ਅਤੇ ਇਸੇ ਮੁੱਦੇ ਨੂੰ ਲੈ ਕੇ ਬੀਤੇ ਕੱਲ ਵੀ 'ਆਪ' ਵਿਧਾਇਕਾਂ ਵਲੋਂ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਸਪੀਕਰ ਨੇ ਨਾ-ਮਨਜ਼ੂਰ ਕਰ ਦਿੱਤਾ। ਇਹ ਪ੍ਰਾਈਵੇਟ ਮੈਂਬਰ ਬਿੱਲ ਬਿਜਲੀ ਕੰਪਨੀਆਂ ਨਾਲ ਪੰਜਾਬ ਸਰਕਾਰ ਵਲੋਂ ਕੀਤੇ ਗਏ ਸਮਝੌਤਿਆਂ ਨੂੰ ਰੱਦ ਕਰਨ ਸਬੰਧੀ ਸੀ।