ਪਿਓ ਤੋਂ ਬਾਅਦ ਹੁਣ ਪਰਮਿੰਦਰ ਢੀਂਡਸਾ ਨੇ ਦਿਖਾਇਆ ਜ਼ੋਰ , ਹਿੱਲ ਜਾਣਗੇ ਅਕਾਲੀ ਦਲ ਵਾਲੇ

Tags

ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਉਠੀਆਂ ਬਗ਼ਾਵਤੀ ਸੁਰਾਂ ਠੱਲ੍ਹਣ ਦਾ ਨਾਂਅ ਨਹੀਂ ਲੈ ਰਹੀਆਂ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਆਰੰਭੀ ਸਿਆਸੀ ਲੜਾਈ ਵਿੱਚ ਅੱਜ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾਨੇ ਵੀ ਕੁੱਦਣ ਦਾ ਫੈਸਲਾ ਕਰ ਲਿਆ ਹੈ ਅੱਜ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਿੱਚ ਹੁਣ ਸਿਧਾਂਤ ਨਾਲੋਂ ਨਿੱਜ ਭਾਰੂ ਪੈ ਚੁੱਕੇ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਵੱਲੋਂ ਆਰੰਭ ਕੀਤੀ ਲੜਾਈ ਵਿੱਚ ਉਹ ਪੂਰੀ ਤਰ੍ਹਾਂ ਆਪਣੇ ਪਿਤਾ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਮੈਂ ਆਪਣੇ ਪਿਤਾ ਤੇ ਹੋਰ ਆਗੂਆਂ ਨਾਲ ਡਟਣ ਦਾ ਫੈਸਲਾ ਆਪਣੇ ਪੱਧਰ ‘ਤੇ ਲਿਆ ਹੈ।

ਇਸ ਵਿੱਚ ਉਨ੍ਹਾਂ ‘ਤੇ ਕੋਈ ਦਬਾਅ ਨਹੀਂ ਹੈ, ਉਹ ਪੰਜ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਆਪਣੇ ਮਾੜੇ ਚੰਗੇ ਦਾ ਉਨ੍ਹਾਂ ਨੂੰ ਬਾਖੂਬੀ ਪਤਾ ਹੈ ਉਨ੍ਹਾਂ ਕਿਹਾ ਕਿ ਅਸੀਂ ਅੱਜ ਵੀ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਅਸੀਂ ਹੁਣ ਵੀ ਅਕਾਲੀ ਦਲ ਦੇ ਨਾਲ ਡਟ ਕੇ ਖੜ੍ਹੇ ਰਹਾਂਗੇ ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਕੁਝ ਦਿੱਤਾ ਹੈ ਪਰਮਿੰਦਰ ਨੇ ਕਿਹਾ ਕਿ ਉਹ ਆਪਣੇ ਪਿਤਾ ਤੇ ਹੋਰ ਆਗੂਆਂ (ਟਕਸਾਲੀਆਂ) ਨਾਲ ਗੱਲਬਾਤ ਕਰਕੇ ਆਪਣੀ ਅਗਲੀ ਰਣਨੀਤੀ ਤੈਅ ਕਰਨਗੇ ਅਤੇ ਜੇਕਰ ਉਨ੍ਹਾਂ ਨੂੰ ਕਿਹਾ ਗਿਆ ਤਾਂ ਪੰਜਾਬ ਦੇ ਦੂਜੇ ਜਿਲ੍ਹਿਆਂ ਵਿੱਚ ਵੀ ਇਸ ਸਬੰਧੀ ਸਮਾਗਮ ਕਰਨ ਜਾਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਿੰਦਰ ਢੀਂਡਸਾ ਨੇ ਅਸਿੱਧੇ ਢੰਗ ਨਾਲ ਸੁਖਬੀਰ ਸਿੰਘ ਬਾਦਲ ‘ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਜਿਸ ਤਰ੍ਹਾਂ ਦੀ ਚੋਣ ਪ੍ਰਕ੍ਰਿਆ ਸ਼ੁਰੂ ਹੋਈ ਹੈ, ਉਸ ਸ਼ੱਕੀ ਹੈ ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਪਾਰਟੀ ਪ੍ਰਧਾਨ (ਸੁਖਬੀਰ ਬਾਦਲ) ਦੀ ਚੋਣ ਕੀਤੀ ਗਈ ਹੈ, ਉਹ ਸਹੀ ਨਹੀਂ ਹੈ ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਬਲਾਕ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਹੋਣੀ ਚਾਹੀਦੀ ਸੀ ਇਸ ਪਿੱਛੋਂ ਸੂਬਾ ਪ੍ਰਧਾਨ ਚੁਣਿਆ ਜਾਣਾ ਚਾਹੀਦਾ ਸੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਵੱਲੋਂ ਵੀ ਇਸ ਪ੍ਰਕ੍ਰਿਆ ‘ਤੇ ਸਵਾਲ ਕੀਤਾ ਗਿਆ ਸੀ।