ਪੰਜਾਬ ਸਰਕਾਰ ਨੇ ਲੋਕਾਂ ਲਈ ਲਿਆ ਮਾਖਾ ਫੈਸਲਾ ! ਸਿਮਰਜੀਤ ਬੈਂਸ ਨੇ ਖੋਲ੍ਹੇ ਰਾਜ

Tags

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੋ ਸ਼ ਲਾਇਆ ਹੈ ਕਿ ਸੱਤਾਧਾਰੀ ਧਿਰ ਤੇ ਹੋਰ ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ਕੋਲ ਪੰਜਾਬ ਦੇ ਹਿੱਤਾਂ ਨੂੰ ਵੇਚ ਦਿੱਤਾ ਹੈ। ਸੂਬੇ ’ਚ ਪਾਣੀ ਦੀ ਉਪਲੱਬਧਤਾ ਦੀ ਮੁੜ ਪੁਣ-ਛਾਣ ਲਈ ਨਵੇਂ ਸਿਰੇ ਤੋਂ ਟ੍ਰਿਬਿਊਨਲ ਬਣਾਏ ਜਾਣ ਦੀ ਨਿੰ ਦਾ ਕਰਦਿਆਂ ਬੈਂਸ ਨੇ ਕਿਹਾ ਕਿ ਪੰਜਾਬ ਰਿਪੇਰੀਅਨ ਸੂਬਾ ਹੈ ਅਤੇ ਇਸ ਦੇ ਦਰਿਆਵਾਂ ’ਤੇ ਸਿਰਫ਼ ਸੂਬੇ ਦੇ ਲੋਕਾਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਹਰਿਆਣਾ, ਰਾਜਸਥਾਨ ਅਤੇ ਦਿੱਲੀ ਨੂੰ ਦਿੱਤੇ ਜਾਣ ਵਾਲੇ ਪਾਣੀ ਦੀ ਕੀਮਤ ਵਸੂਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਕਾਂਗਰਸ ਸਮੇਤ ਕਿਸੇ ਵੀ ਪਾਰਟੀ ਨੇ ਕੋਈ ਮੰਗ ਨਹੀਂ ਰੱਖੀ ਹੈ।

ਪਾਣੀਆਂ ਦੇ ਮਸਲੇ ਬਾਰੇ ਚੰਡੀਗੜ੍ਹ ’ਚ ਕੱਲ ਹੋਈ ਸਰਬ-ਪਾਰਟੀ ਮੀਟਿੰਗ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਦੋਵਾਂ ਵਿਧਾਇਕ ਭਰਾਵਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਕਰਕੇ ਮੀਟਿੰਗ ਵਿਚ ਨਹੀਂ ਸੱਦਿਆ ਕਿਉਂਕਿ ਉਨ੍ਹਾਂ ਪੰਜਾਬ ਦੇ ਜਲ ਸੰਕਟ ਅਤੇ ਰਿਪੇਰੀਅਨ ਕਾਨੂੰਨ ਬਾਰੇ ਚੰਗੀ ਤਰ੍ਹਾਂ ਅਧਿਐਨ ਕੀਤਾ ਹੋਇਆ ਹੈ ਅਤੇ ਮੁੱਖ ਮੰਤਰੀ ਸਹੀ ਸਥਿਤੀ ਤੋਂ ਲੋਕਾਂ ਨੂੰ ਜਾਣੂ ਨਹੀਂ ਕਰਵਾਉਣਾ ਚਾਹੁੰਦੇ ਹਨ।  ਉਸੇ ਤਰ੍ਹਾਂ ਹੀ ਉਨ੍ਹਾਂ ਪੰਜਾਬ ਦੇ ਪਾਣੀਆਂ ਦੇ ਗੰਭੀਰ ਮੁੱਦੇ ਨੂੰ ਠੰਢੇ ਬਸਤੇ ’ਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਨੂੰ ਸਰਬ ਪਾਰਟੀ ਮੀਟਿੰਗ ਵਿਚ ਨਾ ਸੱਦ ਕੇ ਕਾਂਗਰਸ ਦੀ ਸਭ ਦੇ ਸਾਹਮਣੇ ਆ ਗਈ ਹੈ।