ਕਾਂਗਰਸ ਦੀ ਦਿੱਲੀ ਦੀ ਮੀਟਿੰਗ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਵਿੱਚ ਵਾਪਸ ਆਉਣ ਦੇ ਆਸਾਰ ਨਜ਼ਰ ਆ ਰਹੇ ਸਨ। ਪਰ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿੱਚ ਕਾਂਗਰਸ ਪਾਰਟੀ ਦਾ ਸਟਾਰ ਪ੍ਰਚਾਰਕ ਬਣਨ ਤੋਂ ਮਨ੍ਹਾ ਕਰਕੇ ਇਨ੍ਹਾਂ ਸਾਰੇ ਸਾਰਾ ਉੱਤੇ ਪਾਣੀ ਫੇਰ ਦਿੱਤਾ ਹੈ । ਸੂਤਰਾਂ ਦੇ ਅਨੁਸਾਰ ਨਵਜੋਤ ਸਿੰਘ ਸਿੱਧੂ ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਵੱਲੋਂ ਕੀਤੇ ਕੰਮਾਂ ਤੋਂ ਬਹੁਤ ਹੀ ਪ੍ਰਭਾਵਿਤ ਹੋਏ ਹਨ ਜਿਸ ਕਰਕੇ ਉਨ੍ਹਾਂ ਨੇ ਕੇਜਰੀਵਾਲ ਦੇ ਖਿਲਾਫ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕੇਜਰੀਵਾਲ ਦੇ ਖਿ ਲਾ ਫ ਕੋਈ ਵੀ ਬਿਆਨ ਨਹੀਂ ਦੇਣਗੇ ਚਾਹੇ ਜੋ ਮਰਜ਼ੀ ਹੋ ਜਾਵੇ ।
ਜਿਸ ਕਾਰਨ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਹੋਣ ਬਾਰੇ ਚਰਚਾ ਸੋਸ਼ਲ ਮੀਡੀਆ ਉੱਤੇ ਛਿੜ ਗਈ ਹੈ ।ਪਰ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਉਹ ਕੇਜਰੀਵਾਲ ਸਰਕਾਰ ਦੀ ਖਿ ਲਾ ਫ ਤ ਕਰਕੇ ਉਨ੍ਹਾਂ ਤੇ ਕੀਤੇ ਗਏ ਚੰਗੇ ਕੰਮਾਂ ਦਾ ਅ ਪ ਮਾ ਨ ਨਹੀਂ ਕਰਨਾ ਚਾਹੁੰਦੇ । ਜਿਵੇਂ ਕਿ ਤੁਸੀਂ ਜਾਣਦੇ ਹੋ ਕੁਝ ਦਿਨਾਂ ਤੱਕ ਦਿੱਲੀ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਾਰਨ ਕਾਂਗਰਸ ਪਾਰਟੀ ਨੇ ਸਿੱਧੂ ਨੂੰ ਦਿੱਲੀ ਵਿੱਚ ਪ੍ਰਚਾਰ ਕਰਨ ਦਾ ਸੱਦਾ ਦਿੱਤਾ ਸੀ। ਪਰ ਸੁਣਨ ਵਿੱਚ ਆਇਆ ਹੈ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵੱਲੋਂ ਦਿੱਲੀ ਵਿੱਚ ਪ੍ਰਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਨਾਲ ਹੀ ਕੇਜਰੀਵਾਲ ਦੇ ਖਿ ਲਾ ਫ ਕੋਈ ਵੀ ਬਿਆਨ ਦੇਣ ਤੋਂ ਮਨਾ ਕਰ ਦਿੱਤਾ ।