ਢੀਂਡਸਿਆਂ ਨਾਲ ਦੁਸ਼ਮਣੀ | ਆਹ ਸੁਣੋ ਪਰਮਿੰਦਰ ਢੀਂਡਸਾ ਤੋਂ ਬਾਦਲਾਂ ਦੇ ਘਰ ਦੇ ਭੇਤ

Tags

ਸ਼੍ਰੋਮਣੀ ਅਕਾਲੀ ਦਲ ਵਿੱਚੋਂ ਬਾਗੀ ਹੋਏ ਘਰ ਦੇ ਭੇਤੀ ਪੋਲ ਖੋਲ੍ਹਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਤੋਂ 'ਸਿਧਾਂਤਾਂ ਦੀ ਲੜਾਈ' ਦੇ ਨਾਂ 'ਤੇ ਬਗਾਵਤ ਕਰ ਚੁੱਕੇ ਢੀਂਡਸਾ ਪਰਿਵਾਰ ਹੁਣ ਖੁੱਲ੍ਹ ਕੇ ਬਾਦਲ ਪਰਿਵਾਰ ਖਿਲਾਫ ਬੋਲਣ ਲੱਗਾ ਹੈ। ਅਕਾਲੀ ਦਲ ਵਿੱਚੋਂ ਮੁਅੱਤਲ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਬਾਦਲ ਪਰਿਵਾਰ ਤੇ ਕਾਂਗਰਸ ਮਿਲੇ ਹੋਏ ਹਨ।  ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਨਾਲ ਕਿਸੇ ਵੀ ਕੀਮਤ 'ਤੇ ਸਮਝੌਤੇ ਦਾ ਸਵਾਲ ਹੀ ਨਹੀਂ। ਉਹ ਪਾਰਟੀ ਦੇ ਨੇਤਾਵਾਂ ਨੂੰ ਨਾਲ ਲੈ ਕੇ ਸਿਧਾਂਤਾਂ ਦੀ ਲੜਾਈ ਜਾਰੀ ਰੱਖਣਗੇ। ਢੀਂਡਸਾ ਨੇ ਅੱਗੇ ਕਿਹਾ ਕਿ ਸਰਨਾ ਭਰਾਵਾਂ ਤੇ ਹੋਰ ਟਕਸਾਲੀਆਂ ਵੱਲੋਂ 18 ਜਨਵਰੀ ਨੂੰ ਦਿੱਲੀ ਵਿਖੇ ਰੱਖੀ ਗਈ ਰੈਲੀ 'ਚ ਉਹ ਜ਼ਰੂਰ ਸ਼ਾਮਲ ਹੋਣਗੇ।

ਇਸ ਦੇ ਨਾਲ ਹੀ ਦਿੱਲੀ ਚੋਣਾਂ 'ਚ ਕਿਸੇ ਵੀ ਪਾਰਟੀ ਦਾ ਸਮਰਥਨ ਕਰਨ ਸਬੰਧੀ ਸਾਰੇ ਨੇਤਾਵਾਂ ਦੀ ਸਹਿਮਤੀ ਨਾਲ ਫੈਸਲਾ ਕੀਤਾ ਜਾਵੇਗਾ। ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਤੇ ਹੁਕਮਨਾਮੇ ਤੇ ਬਾਦਲਾਂ ਦੇ ਏਕਾਧਿਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰ ਦਾ ਕਰਦਿਆਂ ਕਿਹਾ ਕਿ ਐਸਜੀਪੀਸੀ ਨੂੰ ਇਹ ਸਭ ਆਪਣੇ ਅਧਿਕਾਰ ਖੇਤਰ 'ਚ ਲੈਣਾ ਚਾਹੀਦਾ ਹੈ ਤੇ ਇਸ ਸਬੰਧੀ ਹਰ ਇੱਕ ਨੂੰ ਆਜ਼ਾਦੀ ਹੋਣੀ ਚਾਹੀਦੀ ਹੈ। ਢੀਂਡਸਾ ਨੇ ਪ੍ਰੋਫੈਸਰ ਚੰਦੂਮਾਜਰਾ ਦੇ ਸਟੈਂਡ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰੋਫੈਸਰ ਚੰਦੂਮਾਜਰਾ ਦੇ ਸਪੱਸ਼ਟੀਕਰਨ ਨੇ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ 'ਚ ਲੋਕਤੰਤਰ ਨਹੀਂ ਬਲਕਿ ਪਰਿਵਾਰਵਾਦ ਭਾਰੂ ਹੈ।

ਲਹਿਰਾਗਾਗਾ 'ਚ ਆਪਣੇ ਸਮਰਥਕਾਂ ਨਾਲ ਮੀਟਿੰਗ ਕਰਨ ਮਗਰੋਂ ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਆਪਣੇ ਮਿਸ਼ਨ "ਸਿਧਾਂਤਾਂ ਦੀ ਲੜਾਈ" ਨਾਲ ਕੋਈ ਸਮਝੌਤਾ ਨਹੀਂ ਕਰੇਗਾ, ਸ਼੍ਰੋਮਣੀ ਅਕਾਲੀ ਦਲ ਦਾ ਪੰਚ ਪ੍ਰਧਾਨੀ ਸਿਧਾਂਤ ਸੀ, ਜਿਸ ਤੋਂ ਅਕਾਲੀ ਦਲ ਡਿਕਟੇਟਰਸ਼ਿਪ ਕਰਕੇ ਭ ਟ ਕ ਗਿਆ। ਉਨ੍ਹਾਂ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਲਹਿਰਾਗਾਗਾ ਤੋਂ ਸ਼ੁਰੂ ਹੋਇਆ ਇਹ ਮਿਸ਼ਨ ਸਮੁੱਚੇ ਪੰਜਾਬ 'ਚ ਲੋਕ ਲਹਿਰ ਦਾ ਰੂਪ ਧਾਰਨ ਕਰੇਗਾ।