ਨਵਜੋਤ ਸਿੱਧੂ ਦੀ ਵਾਪਸੀ, ਹੁਣੇ ਹੁਣੇ ਕੀਤਾ ਵੱਡਾ ਐਲਾਨ

Tags

ਦਿੱਲੀ ਦੀਆਂ ਵਿਧਾਨ ਸਭਾ ਚੋਣਾਂ 'ਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਸ ਦੇ ਨਾਲ ਹੀ ਕਾਂਗਰਸ ਨੇ ਪੂਰੀ ਤਿਆਰੀ ਕਰ ਲਈ ਹੈ। ਕਾਂਗਰਸ ਪਾਰਟੀ ਨੇ ਦਿੱਲੀ ਚੋਣਾਂ 'ਚ ਜਿੱਤ ਹਾਸਲ ਕਰਨ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ। ਜੇਕਰ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਗੱਲ ਕੀਤੀ ਜਾਵੇ ਤਾਂ ਇਸ 'ਚ ਸ਼ਸ਼ੀ ਥਰੂਰ, ਸ਼ਤਰੂਘਨ ਸਿਨਹਾ ਤੋਂ ਇਲਾਵਾ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਸ਼ਾਮਲ ਹਨ।

ਇਸ ਲਿਸਟ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਚੌਕੇ-ਛੱਕੇ ਲਾਉਣ ਵਾਲੇ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ। ਲੱਗਦਾ ਹੈ ਕਿ ਬੀਤੇ ਕੁਝ ਮਹੀਨਿਆਂ ਤੋਂ ਬਾਅਦ ਕਾਂਗਰਸ ਨੂੰ ਨਵਜੋਤ ਸਿੱਧੂ ਦੀ ਕੁਝ ਅਹਿਮੀਅਤ ਜ਼ਰੂਰ ਸਮਝ ਲੱਗ ਗਈ ਹੈ। ਨਵਜੋਤ ਸਿੱਧੂ ਕਾਫੀ ਸਮੇਂ ਤੋਂ ਸਿਆਸੀ ਮੰਚ ਤੋਂ ਗਾਇਬ ਸਨ। ਲੰਮੇਂ ਸਮੇਂ ਉਨ੍ਹਾਂ ਦੀ ਵਾਪਸੀ ਹੋਏਗੀ।