ਸਿੱਧੂ ਜਾਣਗੇ ਪਾਕਿਸਤਾਨ? ਵਿਰੋਧੀਆਂ ਦੇ ਮੂੰਹ 'ਤੇ ਕਰਾਰੀ ਚਪੇੜ!

Tags

ਸ਼੍ਰੋਮਣੀ ਅਕਾਲੀ ਦਲ ਦੇ ਅੱਜ ਪਾਕਿਸਤਾਨ ਵਿਚ ਸਿੱਖਾਂ ਅਤੇ ਨਨਕਾਣਾ ਸਾਹਿਬ ਉੱਤੇ ਹੋਏ ਨਫ਼ਰਤੀ ਹ ਮ ਲੇ ਬਾਰੇ ਕਾਂਗਰਸੀ ਆਗੂ ਨਵਜੋਤ ਸਿੱਧੂ ਵੱਲੋਂ ਧਾਰੀ ਚੁੱਪ ਉੱਤੇ ਸੁਆਲ ਉਠਾਉਂਦਿਆਂ ਕਿਹਾ ਕਿ ਸਿੱਧੂ ਸਿਰਫ ਪਾਕਿਸਤਾਨੀ ਫੌਜ ਲਈ ਆਪਣੇ ਪਿਆਰ ਦਾ ਸਪੱਸ਼ਟੀਕਰਨ ਦੇਣ ਵਿਚ ਹੀ ਨਾਕਾਮ ਨਹੀਂ ਹੋਇਆ ਹੈ, ਸਗੋਂ ਉਸ ਨੇ ਇਹ ਵੀ ਸਾਬਿਤ ਕਰ ਦਿੱਤਾ ਹੈ ਕਿ ਉਹ ਆਪਣੇ ਦੇਸ਼ ਅਤੇ ਸਿੱਖਾਂ ਪ੍ਰਤੀ ਇਮਾਨਦਾਰ ਨਹੀਂ ਹੈ। ਸਿੱਧੂ ਨੂੰ ਇਸ ਮਾਮਲੇ ਉੱਤੇ ਸਪੱਸ਼ਟੀਕਰਨ ਦੇਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਿੱਧੂ ਨੂੰ ਪਾਕਿਸਤਾਨੀ ਸਰਕਾਰ ਅਤੇ ਆਪਣੇ ਦੋਸਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤੁਰੰਤ ਨਿਖੇਧੀ ਕਰਨੀ ਚਾਹੀਦੀ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਗੱਲ ਸਪੱਸ਼ਟ ਹੈ ਕਿ ਸਿੱਧੂ ਆਪਣੀ ਜ਼ਮੀਰ ਪਾਕਿਸਤਾਨੀ ਫੌਜ ਕੋਲ ਵੇਚ ਚੁੱਕਿਆ ਹੈ ਅਤੇ ਆਈਐਸਆਈ ਵੱਲੋਂ ਆਪਣੀਆਂ ਭਾਰਤ-ਵਿਰੋਧੀ ਗਤੀਵਿਧਅੀਆਂ ਲਈ ਉਸ ਨੂੰ ਇਸਤੇਮਾਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿੱਧੂ ਨੂੰ ਆਪਣੇ ਦੋਸਤ ਜਨਰਲ ਕਮਰ ਜਾਵੇਦ ਬਾਜਵਾ ਨਾਲ ਆਪਣੇ ਗੂੜ੍ਹੇ ਸੰਬੰਧਾਂ ਦਾ ਇਸਤੇਮਾਲ ਕਰਦਿਆਂ ਉਹਨਾਂ ਖ਼ਿਲਾਫ ਫੌਰੀ ਕਾਰਵਾਈ ਕਰਵਾਉਣੀ ਚਾਹੀਦੀ ਹੈ ਉਹਨਾਂ ਕਿਹਾ ਕਿ ਸਿੱਧੂ ਨੂੰ ਪਾਕਿਸਤਾਨ ਵਿਚ ਜੋ ਹੋਇਆ ਉਸ ਲਈ ਸਿੱਖਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।