ਕੈਪਟਨ ਸਰਕਾਰ ਨੂੰ ਵੱਡਾ ਝਟਕਾ, ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ

Tags

ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਛੱਡ ਦਿੱਤਾ ਹੈ। ਉਹ ਹੁਣ ਕੈਪਟਨ ਨੂੰ ਸਲਾਹਾਂ ਨਹੀਂ ਦੇਣਗੇ। ਉਨ੍ਹਾਂ ਨੇ ਸਾਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਂਝ, ਪੰਜਾਬ ਦੇ ਰਾਜਪਾਲ ਨੇ ਵੀ ਸਲਾਹਕਾਰ ਲਾਉਣ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਫਾਈਲ ’ਤੇ ਅਜੇ ਤੱਕ ਪ੍ਰਵਾਨਗੀ ਦੀ ਮੋਹਰ ਨਹੀਂ ਲਾਈ। ਇਸ ਸਥਿਤੀ ਦੇ ਮੱਦੇਨਜ਼ਰ ਰਾਜਾ ਵੜਿੰਗ ਨੇ ਪਿਛਲੇ ਹਫ਼ਤੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ।

ਯਾਦ ਰਹੇ ਕੈਪਟਨ ਨੇ ਕੁਝ ਸਮਾਂ ਪਹਿਲਾਂ ਆਪਣੇ ਛੇ ਸਾਲਾਹਕਾਰ ਬਣਾਏ ਸੀ। ਇਨ੍ਹਾਂ ਵਿੱਚੋਂ ਰਾਜਾ ਵੜਿੰਗ ਨੇ ਆਪਣਾ ਨਵਾਂ ਅਹੁਦਾ ਨਹੀਂ ਸੀ ਸੰਭਾਲਿਆ। ਛੇ ਸਲਾਹਕਾਰਾਂ ’ਚੋਂ ਰਾਜਾ ਵੜਿੰਗ ਸਣੇ ਪੰਜ ਨੂੰ ਕੈਬਨਿਟ ਰੈਂਕ ਤੇ ਇੱਕ ਨੂੰ ਰਾਜ ਮੰਤਰੀ ਦੇ ਬਰਾਬਰ ਦਾ ਦਰਜਾ ਦਿੱਤਾ ਗਿਆ ਸੀ।