ਅਕਾਲੀ ਬੀਬੀ ਦਾ ਵੱਡਾ ਖ਼ੁਲਾਸਾ, ਸੁਖਬੀਰ ਬਾਦਲ ਦੀ ਵਧੀ ਮੁਸ਼ਕਿਲ

Tags

ਸ਼੍ਰੋਮਣੀ ਅਕਾਲੀ ਦਲ ਵਿੱਚ ਇੱਕ ਹੋਰ ਧ ਮਾ ਕਾ ਹੋ ਸਕਦਾ ਹੈ। ਦਲਿਤ ਭਾਈਚਾਰੇ ਨਾਲ ਸਬੰਧਤ ਟਕਸਾਲੀ ਪਰਿਵਾਰ ਵੀ ਬਗਾਵਤ ਦਾ ਝੰਡਾ ਚੁੱਕਣ ਦੀ ਤਿਆਰੀ ਕਰ ਰਿਹਾ ਹੈ। ਅਜਿਹਾ ਹੋਣ ਨਾਲ ਮਾਲਵੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਲਈ ਵੱਡੀ ਮੁਸ਼ਕਲ ਖੜ੍ਹੀ ਹੋ ਸਕਦੀ ਹੈ। ਬੀਬੀ ਗੁਲਸ਼ਨ ਨੇ ਕਿਹਾ ਕਿ ਅਕਾਲੀ ਦਲ ਵਿਚ ਪਿਛਲੇ ਸਮੇਂ ਤੋਂ ਟਕਸਾਲੀ ਪਰਿਵਾਰਾਂ ਤੇ ਦਲਿਤ ਭਾਈਚਾਰੇ ਦੀ ਕੋਈ ਵੁੱਕਤ ਨਹੀਂ ਰਹੀ। ਦਲਿਤਾਂ ਨੂੰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਤੋਂ ਦਲਿਤ ਭਾਈਚਾਰੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਨੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਹੈ, ਉਦੋਂ ਤੋਂ ਡੇਰਾਵਾਦ ਨੂੰ ਹਵਾ ਮਿਲੀ ਹੈ। ਸੂਤਰਾਂ ਮੁਤਾਬਕ ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ ਨੇ ਸੁਖਬੀਰ ਬਾਦਲ ਨੂੰ ਬਗਾਵਤ ਭਰੀ ਚਿੱਠੀ ਲਿਖੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਚਿੱਠੀ ਅਕਾਲੀ ਦਲ ਲਈ ਇੱਕ ਹੋਰ ਧ ਮਾ ਕਾ ਸਾਬਤ ਹੋ ਸਕਦੀ ਹੈ। ਦਰਅਸਲ ਬੀਬੀ ਗੁਲਸ਼ਨ ਤੇ ਉਨ੍ਹਾਂ ਦੇ ਪਤੀ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਅਕਾਲੀ ਦਲ ਵਿੱਚ ਨੁੱ ਕ ਰੇ ਲੱਗੇ ਮਹਿਸੂਸ ਕਰ ਰਹੇ ਹਨ।