ਪੰਜਾਬ ਭਵਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੇ ਸਾਰੇ ਮੈਂਬਰ ਪਾਰਲੀਮੈਂਟਾਂ ਦੀ ਪ੍ਰੀ ਬਜਟ ਮੀਟਿੰਗ ਹੋਈ, ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿ ਲਾ ਫ਼ ਸਭ ਤੋਂ ਵੱਧ ਅਵਾਜ਼ ਬੁਲੰਦ ਕਰਨ ਵਾਲੇ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋਂ ਵੀ ਸ਼ਾਮਲ ਹੋਏ, ਪ੍ਰਤਾਪ ਸਿੰਘ ਬਾਜਵਾ ਨੇ ਮਹਿੰਗੀ ਬਿਜਲੀ ਦੇ ਲਈ ਪਿਛਲੀ ਅਕਾਲੀ ਦਲ-ਬੀਜੇਪੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ, ਬਾਜਵਾ ਨੇ STF ਚੀਫ਼ ਹਰਪ੍ਰੀਤ ਸਿੱਧੂ ਵੱਲੋਂ ਹਾਈਕੋਰਟ ਵਿੱਚ ਸੌਪੀ ਸੀਲਬੰਦ ਰਿਪੋਰਟ ਨੂੰ ਹੁਣ ਤੱਕ ਜਨਤਕ ਨਾ ਕਰਨ ਨੂੰ ਲੈਕੇ ਵੀ ਸਵਾਲ ਚੁੱਕੇ।
ਬਾਜਵਾ ਨੇ ਮੁੜ ਤੋਂ ਆਪਣੀ ਸਰਕਾਰ ਨੂੰ ਨਸੀਅਤ ਦਿੰਦੇ ਹੋਏ ਕਿਹਾ ਕੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਾ ਹੋਏ ਤਾਂ ਚੋਣਾਂ ਵਿੱਚ ਇਸਦਾ ਅੰ ਜਾ ਮ ਭੁਗਤਨਾ ਪੈ ਸਕਦਾ ਹੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਸਕਰਾਤਮਕ ਦੱਸਿਆ ਪਰ ਮੀਡੀਆ ਦੇ ਸਾਹਮਣੇ ਪ੍ਰਤਾਪ ਸਿੰਘ ਬਾਜਵਾ ਨੇ ਅਜਿਹੇ ਕਈ ਮੁੱਦਿਆਂ 'ਤੇ ਖੁੱਲ੍ਹਕੇ ਆਪਣੀ ਰਾਏ ਰੱਖੀ,ਪ੍ਰਤਾਪ ਸਿੰਘ ਬਾਜਵਾ ਨੇ ਪਿਛਲੀ ਬਾਦਲ ਸਰਕਾਰ ਦੌਰਾਨ ਨਿਜੀ ਥਰਮਲ ਪਲਾਂਟਾਂ ਨਾਲ ਹੋਏ ਸਮਝੌਤੇ ਰੱ ਦ ਕਰਨ ਦੀ ਮੰਗ ਕੀਤੀ,ਸਿਰਫ਼ ਇਨ੍ਹਾਂ ਹੀ ਨਹੀ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕੀ ਬਿਜਲੀ ਸਮਝੌਤਿਆਂ ਨੂੰ ਲੈਕੇ ਵਾਈਟ ਪੇਪਰ ਜਲਦ ਜਾਰੀ ਕੀਤਾ ਜਾਵੇ।