ਸਿੱਧੂ ਨੇ ਲੜਾ ਦਿੱਤੇ ਟਕਸਾਲੀ, ਮੁੱਖ ਮੰਤਰੀ ਦੇ ਅਹੁਦੇ ਪਿੱਛੇ ਪਿਆ ਪੁਆੜਾ

Tags

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਟਕਸਾਲੀ ਅਕਾਲੀ ਦਲ ਦੇ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਨਵਜੋਤ ਸਿੱਧੂ ਨੂੰ ਉਹਨਾਂ ਦੀ ਪਾਰਟੀ ਦੀ ਅਗਵਾਈ ਕਰਨ ਅਤੇ ਮੁੱਖ ਮੰਤਰੀ ਬਣਨ ਦੀ ਕੀਤੀ ਅਪੀਲ ‘ਤੇ ਵਿਅੰਗ ਕੱਸਦਿਆਂ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਇਹ ਲੋਕ ਆਪਣੀ ਪਾਰਟੀ ਦਾ ਨਾਂ ਬਦਲ ਕੇ ‘ਠੋਕੋ ਤਾਲੀ ਦਲ’ ਰੱਖ ਲੈਣ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਨਵਜੋਤ ਸਿੱਧੂ, ਜਿਸਨੂੰ ਪਹਿਲਾਂ ਹੀ ਕਾਂਗਰਸ ਹਾਈ ਕਮਾਂਡ ਨੇ ਅਸਤੀਫਾ ਦੇ ਕੇ ਘਰ ਬੈਠਣ ਲਈ ਮਜਬੂਰ ਕਰ ਦਿੱਤਾ ਹੈ, ਨੂੰ ਕੀਤੀ ਅਪੀਲ ਨੇ ਲੋਕਾਂ ਨੂੰ ਇਹ ਸੋਚਣ ਲਈ ਮਜਬੂਰ ਕਰ ਦਿੱਤਾ ਹੈ

ਕਿ ਉਹ ਕੀ ਰਸਮੀ ਤੌਰ ‘ਤੇ ਐਲਾਨ ਕਰਨਗੇ ਕਿ ਉਹਨਾਂ ਦੀ ਪਾਰਟੀ ਦਾ ਨਾਂ ਹੁਣ ‘ਠੋਕ ਤਾਲੀ ਦਲ’ ਹੋਵੇਗਾ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਬ੍ਰਹਮਪੁਰਾ ਵੱਲੋਂ ਕੀਤੀ ਗਈ ਮੰਗ ਸਾਬਤ ਕਰਦੀ ਹੈ ਕਿ ਉਹਨਾਂ ਨੂੰ ਮਹਿਸੂਸ ਹੋ ਗਿਆ ਹੈ ਕਿ ਉਹ ਪਾਰਟੀ ਦੀ ਅਗਵਾਈ ਕਰਨ ਦੇ ਸਮਰਥ ਨਹੀਂ ਹਨ ਅਤੇ ਪਾਰਟੀ ਵਿਚ ਲੀਡਰਸ਼ਿਪ ਦਾ ਸੰਕਟ ਹੈ।