ਸੁਖਦੇਵ ਸਿੰਘ ਢੀਂਡਸਾ ਨੇ ਫੇਰ ਕਰਤਾ ਨਵਾਂ ਹੀ ਐਲਾਨ, ਬਾਦਲਾਂ ਦੇ ਪੈਰਾਂ ਥੱਲੋਂ ਨਿਕਲ ਜਾਊ ਮਿੱਟੀ

Tags

ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਦੇ ਇਤਿਹਾਸਕ ਗੁਰਦੁਆਰਾ ਤੰਬੂ ਮਾਲ ਸਾਹਿਬ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਰਿਹਾ ਹੈ ਅਤੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਰਹਿਤ ਮਰਿਆਦਾ 'ਚ ਰਹਿ ਕੇ ਪੰਜਾਬ ਦੇ ਲੋਕਾਂ ਦੀ ਭਲਾਈ ਕੰਮ ਕੀਤੇ ਪਰ ਅੱਜ ਦੇ ਦੌਰ 'ਚ ਸ਼੍ਰੋਮਣੀ ਅਕਾਲੀ ਦਲ 'ਚ ਕੁਝ ਸੁਆਰਥੀ ਕਿਸਮ ਦੇ ਲੋਕਾਂ ਨੇ ਘੁਸਪੈਠ ਕੀਤੀ

ਅਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ 'ਚ ਰਹਿ ਕੇ ਇਸ ਨੂੰ ਆਪਣੇ ਨਿੱਜੀ ਸਵਾਰਥ ਲਈ ਵਰਤਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਉਹ ਉਨ੍ਹਾਂ ਨਾਲ ਇੱਕ ਮੰਚ 'ਤੇ ਇਕੱਠੇ ਹੋਣ ਤਾਂ ਜੋ ਸਿਧਾਂਤਾਂ 'ਤੇ ਪਹਿਰਾ ਦੇਣ ਵਾਲੀ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੀਹਾਂ 'ਤੇ ਲਿਆਂਦਾ ਜਾਵੇ।