ਰੱਬ ਜਦੋ ਵੀ ਮਾਰਦਾ ਮੱਤ ਹੀ ਮਾਰਦਾ, ਆਹ ਦੇਖਲੋ ਕਾਂਗਰਸੀ ਵਿਧਾਇਕ ਕੀ ਬੋਲੀ ਜਾਂਦਾ

Tags

ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਇੱਕ ਸਮਾਗਮ ਦੌਰਾਨ ਦਿੱਤਾ ਬਿਆਨ ਕਿ ਹਰੀਕੇ ਪੱਤਣ ਝੀਲ ਨੂੰ ਵਿਕਸਤ ਕੀਤਾ ਜਾਵੇਗਾ, ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਪ੍ਰਾਜੈਕਟ ਨਾਲ ਇਸ ਨੂੰ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆਉਂਦੇ ਲੱਖਾਂ ਸ਼ਰਧਾਲੂਆਂ ਦਾ ਮੂੰਹ-ਮੋੜ ਕੇ ਹਰੀਕੇ ਪੱਤਣ ਵੱਲ ਕੀਤਾ ਜਾਵੇਗਾ ਅਤੇ ਉਹ ਹਰੀਕੇ ਪੱਤਣ ਆ ਕੇ ਮੱਛੀ ਵੀ ਖਾਣ, ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਤਿੱਖੀ ਆ ਲੋ ਚ ਨਾ ਹੋਈ। ਇਸ ਬਿਆਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਰਮਿੰਦਰ ਸਿੰਘ ਗਿੱਲ ਖ਼ਿ ਲਾ ਫ਼ ਕਾਰਵਾਈ ਦੀ ਮੰਗ ਕੀਤੀ ਗਈ।

ਆਪਣੇ ਇਸ ਬਿਆਨ ਨੂੰ ਲੈ ਕੇ ਹੁਣ ਵਿਧਾਇਕ ਹਰਮਿੰਦਰ ਗਿੱਲ ਨੇ ਸੰਗਤਾਂ ਕੋਲੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਸੁਪਨੇ 'ਚ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਬਰਾਬਰਤਾ ਕਿਸੇ ਨਾਲ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਮੈਂ ਜੋ ਕੁਝ ਵੀ ਹੁਣ ਤੱਕ ਪ੍ਰਾਪਤ ਕੀਤਾ ਹੈ, ਉਹ ਸਭ ਕੁਝ ਗੁਰੂ ਘਰ ਤੋਂ ਹੀ ਪਾਇਆ ਹੈ। ਗਿੱਲ ਨੇ ਕਿਹਾ ਕਿ ਮੈਂ ਖ਼ੁਦ ਇਹਨਾਂ ਚੀਜ਼ਂ ਦਾ ਸੇਵਨ ਨਹੀਂ ਕਰਦੇ ਪਰ ਜੇਕਰ ਮੇਰੇ ਕੋਲੋਂ ਜਾਣੇ-ਅਣਜਾਣੇ 'ਚ ਕੋਈ ਗ਼ ਲ ਤੀ ਹੋਈ ਹੈ ਤਾਂ ਮੈਂ ਸੰਗਤਾਂ ਕੋਲੋਂ ਮੁਆਫ਼ੀ ਮੰਗਦਾ ਹਾਂ।