ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੇਜਰੀਵਾਲ ਤੱਕ ਖੜਕੀਆਂ ਘੰਟੀਆਂ !

Tags

ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਐੱਮਪੀ ਸ੍ਰੀ ਭਗਵੰਤ ਮਾਨ ਅਤੇ ‘ਆਪ’ ਦੇ 8 ਵਿਧਾਇਕਾਂ ਵਿ ਰੁੱ ਧ ਚੰਡੀਗੜ੍ਹ ਦੇ ਸੈਕਟਰ 3 ਸਥਿਤ MLA ਹੋਸਟਲ ਦੇ ਬਾਹਰ ਕੇ ਸ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਦਾਇਰ ਹੋਈ FIR ’ਚ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ ਚੀਮਾ, ਕੁਲਤਾਰ ਸਿੰਘ ਸੰਧਵਾਂ ਤੇ ਬਲਜਿੰਦਰ ਕੌਰ ਜਿਹੇ ‘ਆਪ’ ਵਿਧਾਇਕਾਂ ਦੇ ਨਾਂਅ ਸ਼ਾਮਲ ਹਨ। ਚੇਤੇ ਰਹੇ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸ੍ਰੀ ਭਗਵੰਤ ਮਾਨ ਨਾਲ ਇਸ ਰੋਸ ਮੁ ਜ਼ਾ ਹ ਰੇ ਮੌਕੇ ਉਨ੍ਹਾਂ ਦੀ ਪਾਰਟੀ ਦੇ 800 ਦੇ ਲਗਭਗ ਮੈਂਬਰ ਵੀ ਮੌਜੂਦ ਸਨ।

ਪੰਜਾਬ ਵਿੱਚ ਬੀਤੀ 1 ਜਨਵਰੀ ਤੋਂ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 36 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਸੀ। ਸ੍ਰੀ ਭਗਵੰਤ ਮਾਨ ਵੱਲੋਂ ਲਾਏ ਜਾ ਰਹੇ ਦੋਸ਼ਾਂ ਮੁਤਾਬਕ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਬਿਜਲੀ ਦਰਾਂ ਕਿਤੇ ਜ਼ਿਆਦਾ 9 ਤੋਂ 12 ਰੁਪਏ ਪ੍ਰਤੀ ਯੂਨਿਟ ਹਨ। ਰੋ ਸ ਵਾਲਿਆਂ ਨੇ ਉਸ ਦਿਨ ਸੈਕਟਰ 3 ਸਥਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ਗਾਹ ਵੱਲ ਵੀ ਜਾਣਾ ਚਾਹਿਆ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ MLA ਹੋਸਟਲ ਦੇ ਬਾਹਰ ਹੀ ਰੋਕ ਦਿੱਤਾ ਸੀ।