ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ–ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਅੱਜ ਸਵੇਰੇ ਸ੍ਰੀ ਸੁਖਬੀਰ ਬਾਦਲ ਨਾਲ ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਮੱਥਾ ਟੇਕਣ ਤੋਂ ਬਾਅਦ ਫ਼ਿਰੋਜ਼ਪੁਰ ਦੇ ਸੰਸਦ ਮੈਂਬਰ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਅਕਾਲੀ ਦਲ ਤੇ ਭਾਜਪਾ ਵਿਚਾਲੇ ਗੱਠਜੋੜ ਬਹੁਤ ਜ਼ਰੂਰੀ ਹੈ; ਇਸ ਲਈ ਪੰਜਾਬ ’ਚ ਗੱਠਜੋੜ ਕਾਇਮ ਰਹੇਗਾ।
ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸ ਚਿੱਠੀ ਦਾ ਜ਼ਿਕਰ ਵੀ ਕੀਤਾ, ਜਿਸ ਵਿੱਚ ਹਿਟਲਰ–ਟਿੱਪਣੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਸਿਰਫ਼ ਗਾਂਧੀ ਪਰਿਵਾਰ ਦੀਆਂ ਤਾਰੀਫ਼ਾਂ ਕਰ ਕੇ ਆਪਣੀ ਕੁਰਸੀ ਬਚਾਉਣ 'ਚ ਜੁਟੇ ਹੋਏ ਹਨ। ਛੋਟੇ ਬਾਦਲ ਨੇ ਦਾਅਵਾ ਕੀਤਾ ਕਿ ਹਰ ਵਰਗ ਕਾਂਗਰਸ ਤੋਂ ਦੁਖੀ ਹੈ। ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਾਹਿਬ ਨੂੰ ਪਹਿਲਾਂ ਉਹ ਵੇਖਣਾ ਚਾਹੀਦਾ ਹੈ, ਜੋ ਗਾਂਧੀ ਪਰਿਵਾਰ ਨੇ ਸਿੱਖਾਂ ਨਾਲ ਕੀਤਾ ਸੀ।