ਸੁਖਬੀਰ ਬਾਦਲ ਗੱਜਿਆ ਸ਼ੇਰ ਦੀ ਗੁਫਾ ਵਿੱਚ ਵੜ ਕੇ

Tags

ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਪ੍ਰਤੀ ਫ਼ੈਸਲਾ ਕੋਰ ਕਮੇਟੀ ਕਰੇਗੀ, ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਸ਼ਹਿਰ ਵਿਖੇ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਦੇ ਨਿਵਾਸ 'ਤੇ ਵਿਸ਼ੇਸ਼ ਤੌਰ 'ਤੇ ਪਹੰੁਚ ਕੇ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖ਼ਬਰਾਂ ਤੋਂ ਹੀ ਪਤਾ ਲੱਗਿਆ ਹੈ, ਕਿ ਸੰਗਰੂਰ ਅਤੇ ਬਰਨਾਲਾ ਦੇ ਅਕਾਲੀ ਵਰਕਰਾਂ ਵਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਿਖ਼ਲਾਫ਼ ਕਾਰਵਾਈ ਕਰਨ ਦਾ ਮਤਾ ਪਾਸ ਕਰ ਕੇ ਭੇਜਿਆ ਹੈ, ਉਹ ਮਤਾ ਅਕਾਲੀ ਦਲ ਦੇ ਦਫ਼ਤਰ ਪਹੰੁਚਿਆ ਹੋਵੇਗਾ, ਜਿਸ ਸਬੰਧੀ ਅਜੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ |

ਉਨ੍ਹਾਂ ਕਿਹਾ ਕਿ ਅਕਾਲੀ ਦਲ ਪ੍ਰਤੀ ਵਰਕਰਾਂ ਵਿਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ, ਇਸ ਉਤਸ਼ਾਹ ਨੂੰ ਦੇਖਦਿਆਂ ਹੀ ਉਹ ਵਰਕਰਾਂ ਦਾ ਮਨੋਬਲ ਹੋਰ ਉੱਚਾ ਕਰਨ ਲਈ ਇੱਥੇ ਪਹੰੁਚੇ ਹਨ | ਇਸ ਮੌਕੇ 'ਤੇ ਉਨ੍ਹਾਂ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੇ 3 ਸਾਲ ਬੀਤ ਜਾਣ 'ਤੇ ਕੋਈ ਵੀ ਵਿਕਾਸ ਦਾ ਕੰਮ ਨਹੀਂ ਹੋਇਆ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਕੰਪਨੀ ਨੂੰ 14 ਕਰੋੜ ਦਾ ਫ਼ਾਇਦਾ ਦੇ ਕੇ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਦੇ ਵਾਧੂ ਬੋਝ ਪਾਇਆ ਹੈ | ਇਸ ਮੌਕੇ 'ਤੇ ਉਨ੍ਹਾਂ ਸਾਬਕਾ ਵਿਧਾਇਕ ਨਾਲ ਬੰਦ ਕਮਰਾ ਮੀਟਿੰਗ ਕਰਦਿਆਂ ਮੁੱਖ ਆਗੂਆਂ ਨਾਲ ਵੀ ਇਕੱਲੇ ਤੌਰ 'ਤੇ ਗੱਲਬਾਤ ਕੀਤੀ |

ਇਸ ਸਮੇਂ ਬਾਬੂ ਪ੍ਰਕਾਸ਼ ਚੰਦ ਗਰਗ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਉਹ ਵਰਕਰਾਂ ਦਾ ਹੌਸਲਾ ਵਧਾਉਣ ਲਈ ਪਹੰੁਚੇ ਸਨ | ਇਸ ਮੌਕੇ ਪਰਮਜੀਤ ਕੌਰ ਵਿਰਕ, ਹਰਦੇਵ ਸਿੰਘ ਕਾਲਾਝਾੜ, ਰੁਪਿੰਦਰ ਸਿੰਘ ਰੰਧਾਵਾ, ਪ੍ਰੇਮ ਚੰਦ ਗਰਗ, ਰਵਜਿੰਦਰ ਸਿੰਘ ਕਾਕੜਾ, ਕੁਲਵੰਤ ਸਿੰਘ ਜੌਲੀਆਂ, ਰਿਪਦੁਮਨ ਸਿੰਘ ਢਿੱਲੋਂ, ਗੋਲਡੀ ਤੂਰ, ਬੂਟਾ ਸਿੰਘ ਬਾਲਦ, ਜਥੇਦਾਰ ਜੋਗਾ ਸਿੰਘ ਫੱਗੂਵਾਲਾ, ਕੁਲਵੰਤ ਸਿੰਘ ਗਰੇਵਾਲ, ਗਮਦੂਰ ਸਿੰਘ ਫੱਗੂਵਾਲਾ, ਇੰਦਰਪਾਲ ਸਿੰਘ ਸਿਬੀਆ, ਹਰਦੀਪ ਸਿੰਘ ਵਗਾਲੀਆ, ਧਨਮਿੰਦਰ ਸਿੰਘ ਭੱਟੀਵਾਲ, ਰਾਜੀਵ ਜੈਨ, ਸਤਪਾਲ ਸਿੰਗਲਾ ਲਹਿਰਾ, ਗੁਲਜਾਰ ਸਿੰਘ ਦਿੜਬਾ, ਕਰਨ ਘੁਮਾਣ, ਬਿੰਦਰ ਸਿੰਘ ਬਟਰਿਆਣਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |