ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ (ਬਾਦਲ) ਵੱਲੋਂ ਯੂ-ਟਰਨ ਲੈਂਦੇ ਹੋਏ ਭਾਜਪਾ ਨੂੰ ਹਮਾਇਤ ਕਰਨ ਦੇ ਮੁੱਦੇ 'ਤੇ ਦਿੱਲੀ ਵਿੱਚ ਪਹੁੰਚ ਘੇ ਰਿ ਆ। ਭਗਵੰਤ ਮਾਨ ਨੇ ਕਿਹਾ ਕਿ ਹਰਸਿਮਰਤ ਬਾਦਲ ਦੀ ਡ ਗਮ ਗਾ ਰਹੀ ਕੁਰਸੀ ਨੂੰ ਬਚਾਉਣ ਲਈ ਬਾਦਲ ਪਰਿਵਾਰ ਆਪਣੀ ਨੈਤਿਕਤਾ ਦੇ ਨਾਲ-ਨਾਲ ਪਾਰਟੀ ਦੇ ਸਿਧਾਂਤਾਂ ਨੂੰ ਵੀ ਛਿੱ ਕੇ ਟੰ ਗ ਰਹੇ ਹਨ। ਭਗਵੰਤ ਮਾਨ ਨੇ ਪੁੱਛਿਆ ਕਿ ਕੀ ਸੁਖਬੀਰ ਬਾਦਲ ਜਾਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਤੇ ਆਪਣੀ ਪਾਰਟੀ (ਅਕਾਲੀ ਦਲ) ਦੇ ਲੋਕਾਂ ਨੂੰ ਦੱਸ ਸਕਣਗੇ ਕਿ ਹਰਸਿਮਰਤ ਦੀ ਵਜ਼ੀਰੀ ਲਈ ਹੋਰ ਕਿੰਨੀ ਵਾਰ ਸਟੈਂਡ ਬਦਲਣਗੇ।
ਉਨ੍ਹਾਂ ਕਿਹਾ ਕਿ ਚਾਰ ਦਿਨ ਪਹਿਲਾਂ ਵਿ ਵਾ ਦ ਤ ਸੀਏਏ ਦੇ ਮੁੱਦੇ 'ਤੇ ਦਿੱਲੀ 'ਚ ਭਾਜਪਾ ਨਾਲ ਮਿਲ ਕੇ ਚੋਣਾਂ ਨਾ ਲੜਨ ਦੀ ਘੁ ਰਕੀ ਮਾ ਰ ਨ ਵਾਲੇ ਬਾਦਲਾਂ ਦਾ ਇਸ ਤਰ੍ਹਾਂ ਭਾਜਪਾ ਖ਼ਾਸ ਕਰ ਕੇ ਮੋਦੀ-ਅਮਿਤ ਸ਼ਾਹ ਦੇ ਪੈਰਾਂ 'ਚ ਡਿੱ ਗਣਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਵਜ਼ੀਰੀ ਬਚਾਉਣ ਦੀ ਆਖ਼ਰੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀ ਇਸ ਨਿੱ ਜੀ ਲਾ ਲ ਸਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਿੱਟੀ 'ਚ ਰੋਲ ਦਿੱਤਾ ਹੈ।