ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਨਾਰਾਜ਼ ਅਤੇ ਨਿਰਾਸ਼ ਆਗੂਆਂ ਵਲੋਂ ਇਕਜੁਟ ਹੋ ਕੇ ਸਭ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਚੁੰ ਗ ਲ ਵਿੱਚੋਂ ਮੁਕਤ ਕਰਵਾ ਕੇ ਭ੍ਰਿਸ਼ਟਾਚਾਰ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅੱਜ ਤੋਂ ਪੰਜਾਬ ਭਰ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਲੋਕਾਂ ਦੀ ਕਚਿਹਰੀ ਵਿੱਚ ਬਾਦਲ ਪਰਿਵਾਰ ਦੀਆਂ ਪੰਥ ਵਿਰੋਧੀ ਕਾਰਵਾਈਆਂ ਦਾ ਕੱਚਾ ਚਿੱਠਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਬੈਠੇ ਪੰਥ ਦਰਦੀ ਉਨ੍ਹਾਂ ਦੀਆਂ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਸੰਪਰਕ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਭਲਕੇ ਮੋਗਾ ਵਿਚ ਮੀਟਿੰਗ ਰੱਖੀ ਗਈ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਰਵਾਇਤਾਂ, ਸਿਧਾਂਤਾਂ ਅਤੇ ਪ੍ਰੰਪਰਾਵਾਂ ਨੂੰ ਮੁੜ ਉਸਾਰੂ ਲੀਹਾਂ ’ਤੇ ਲਿਆਉਣ ਲਈ ਹਰ ਪੰਥ ਦ ਰ ਦੀ ਨੂੰ ਨਾਲ ਲਿਆ ਜਾਵੇਗਾ। 2 ਫਰਵਰੀ ਨੂੰ ਸੰਗਰੂਰ ਵਿੱਚ ਬਾਦਲ ਦਲ ਦੀ ਰੈਲੀ ਬਾਰੇ ਉਨ੍ਹਾਂ ਕਿਹਾ ਕਿ ਰੈਲੀਆਂ ਕਰਨਾ ਰਾਜਸੀ ਪਾਰਟੀਆਂ ਦਾ ਕੰਮ ਹੁੰਦਾ ਹੈ।