1 ਦੀਵਾਨ ਦਾ 12 ਲੱਖ ਮੰਗਣ ਤੇ ਢੱਡਰੀਆਂ ਵਾਲੇ ਨੇ ਦਿੱਤਾ ਜਵਾਬ

Tags

ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਖ਼ਿ ਲਾ ਫ਼ ਬ ਗ਼ਾ ਵ ਤ ਦਾ ਝੰਡਾ ਚੁੱਕਦਿਆਂ ਐਲਾਨ ਕੀਤਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਨਹੀਂ ਹੋਣਗੇ, ਸਗੋਂ ਸੱਚ ਲਈ ਪਹਿਰੇਦਾਰੀ ਕਰਦੇ ਰਹਿਣਗੇ। ਦੱਸਣਯੋਗ ਹੈ ਕਿ ਭਾਈ ਢੱਡਰੀਆਂ ਵਾਲੇ ’ਤੇ ਸਿੱਖ ਇਤਿਹਾਸ ਦੀ ਪੇਸ਼ਕਾਰੀ ਦੌਰਾਨ ਪੰਥਕ ਸਿਧਾਂਤਾਂ ਦੇ ਉ ਲ ਟ ਭੁਗਤਣ ਦੇ ਕਥਿਤ ਦੋ ਸ਼ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਾਮਲੇ ਦੇ ਹੱਲ ਲਈ ਪੰਜ ਮੈਂਬਰੀ ਪੜਤਾਲੀਆ ਕਮੇਟੀ ਕਾਇਮ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਨੇ ਅਸਿੱਧੇ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮੁੱਚੇ ਸਿਸਟਮ ’ਤੇ ਕਿੰਤੂ-ਪ੍ਰੰਤੂ ਕੀਤਾ ਸੀ।

ਉਨ੍ਹਾਂ ਗੁਰਦੁਆਰਾ ਸ੍ਰੀ ਪਰਮੇਸ਼ਰ ਦੁਆਰ ਸੇਖੂਪੁਰਾ ਵਿਚ ਬੀਤੇ ਦਿਨ ਕਰਵਾਏ ਕੀਰਤਨ ਸਮਾਗਮ ਦੌਰਾਨ ਜਿੱਥੇ ਅਕਾਲ ਤਖ਼ਤ ਸਾਹਿਬ ਦੇ ਸਮੁੱਚੇ ਸਿਸਟਮ ’ਤੇ ਕਿੰਤੂ-ਪ੍ਰੰਤੂ ਕੀਤਾ, ਉੱਥੇ ਹੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਿੱਖ ਰਹਿਤ ਮਰਿਆਦਾ ਸਮੇਤ ਹੋਰ ਕਈ ਮਸਲਿਆਂ ’ਤੇ ਘੇ ਰ ਨ ਦੀ ਕੋਸ਼ਿਸ਼ ਕੀਤੀ। ਇਸ ਕਮੇਟੀ ਨੇ ਪਹਿਲਾਂ ਭਾਈ ਢੱਡਰੀਆਂ ਵਾਲੇ ਨੂੰ ਆਪਣਾ ਪੱਖ ਰੱਖਣ ਲਈ 22 ਦਸੰਬਰ ਨੂੰ ਪਟਿਆਲਾ ’ਚ ਸੱਦਿਆ ਸੀ ਪਰ ਉਸ ਦਿਨ ਉਨ੍ਹਾਂ ਦੇ ਵਿਦੇਸ਼ ਗਏ ਹੋਣ ਕਰਕੇ ਕਮੇਟੀ ਨੇ 5 ਜਨਵਰੀ ਤੱਕ ਉਨ੍ਹਾਂ ਨੂੰ ਆਪਣੀ ਉਪਲੱਬਧਤਾ ਖ਼ੁਦ ਦੱਸਣ ਲਈ ਕਿਹਾ ਸੀ ਤਾਂ ਕਿ ਉਹ ਕਮੇਟੀ ਨਾਲ ਰਾਬਤਾ ਰੱਖ ਕੇ ਆਪਣਾ ਪੱਖ ਸਪੱਸ਼ਟ ਕਰ ਸਕਣ।