ਸੁਖਬੀਰ ਬਾਦਲ ਦਾ ਵੱਡਾ ਐਕਸ਼ਨ, ਢੀਂਡਸਿਆ ਦੀ ਵਧਾਈ ਮੁਸ਼ਕਿਲ, ਖੇਡਿਆ ਸਭ ਤੋਂ ਵੱਡਾ ਦਾਅ

Tags

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਤੋਂ ਬਾਗੀ ਹੋਏ ‘ਢੀਂਡਸਾ ਪਰਿਵਾਰ’ ਦੇ ਸਿਆਸੀ ਗੜ੍ਹ ਸੰਗਰੂਰ ਵਿੱਚ ਕੀਤੇ ਜਾ ਰਹੇ ਸ਼ਕਤੀ ਪ੍ਰਦਰਸ਼ਨ ਲਈ ਭਾਵੇਂ ਜ਼ਿਲ੍ਹਾ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਸਿਆਸੀ ਨਜ਼ਾਰਾ ਬਲਾਕ ਸ਼ੇਰਪੁਰ ਦੇ ਪਿੰਡ ਘਨੌਰੀ ਕਲਾਂ ਵਿੱਚ ਉਸ ਸਮੇਂ ਵੇਖਣ ਨੂੰ ਮਿਲਿਆ ਨੂੰ ਜਦੋ ਇੱਕੋ ਪਿੰਡ, ਇੱਕੋ ਦਿਨ, ਤਰਕੀਬਨ ਇੱਕੋ ਹੀ ਸਮੇਂ ਹਲਕਾ ਇੰਚਾਰਜ ਹਰੀ ਸਿੰਘ ਨਾਭਾ ਨੇ ਰੈਲੀ ਦੀਆਂ ਤਿਆਰੀਆਂ ਵਜੋਂ ਮਾਰਕੀਟ ਕਮੇਟੀ ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਘਨੌਰੀ ਦੀ ਅਗਵਾਈ ਹੇਠ ਮੀਟਿੰਗ ਕੀਤੀ। ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਪਾਰਟੀ ’ਚ ਕਿਸੇ ਵੀ ਤਰ੍ਹਾਂ ਦੀ ਆਪਸੀ ਫੁੱ ਟ ਤੋਂ ਇਨਕਾਰ ਕੀਤਾ। ਹਲਕਾ ਇੰਚਾਰਜ ਨਾਲ ਸੰਪਰਕ ਨਹੀਂ ਹੋ ਸਕਿਆ।

ਇਸ ਵਿੱਚ ਪਾਰਟੀ ਦੇ ਸਰਕਲ ਪ੍ਰਧਾਨ ਅਜਮੇਰ ਸਿੰਘ ਘਨੌਰੀ ਅਤੇ ਅਕਾਲੀ ਦਲ ਐੱਸਸੀ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਰਭੈ ਸਿੰਘ ਹੇੜੀਕੇ ਸਮੇਤ ਹੋਰ ਆਗੂ ਸ਼ਾਮਲ ਸਨ ਜਦੋਂ ਕਿ ਦੂਜੇ ਪਾਸੇ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਦੇ ਪੁੱਤਰ ਐਡਵੋਕੇਟ ਸਿਮਰਪ੍ਰਤਾਪ ਸਿੰਘ ਬਰਨਾਲਾ ਨੇ ਯੂਥ ਵਿੰਗ ਆਗੂ ਬੂਟਾ ਦੇ ਗ੍ਰਹਿ ਵਿੱਚ ਵੱਖਰੇ ਤੌਰ ’ਤੇ ਮੀਟਿੰਗ ਕੀਤੀ ਜਿਸ ਵਿੱਚ ਕਈ ਪਾਰਟੀ ਆਗੂ ਵਰਕਰ ਸ਼ਾਮਲ ਹੋਏ। ਅਕਾਲੀ ਦਲ ਦੇ ਇੱਕ ਮੋਹਰੀ ਆਗੂ ਨੇ ਆਪਣਾ ਨਾਮ ਗੁ ਪ ਤ ਰੱਖਣ ਦੀ ਸ਼ਰਤ ’ਤੇ ਕਿਹਾ ਕਿ ਵੱਖੋ-ਵੱਖਰੇ ਤੌਰ ’ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਵਰਕਰਾਂ ਦਾ ਉਤਸ਼ਾਹ ਮੱਠਾ ਪੈ ਰਿਹਾ ਹੈ ਕਿਉਂਕਿ ਇਸ ਨਾਜ਼ੁਕ ਦੌਰ ਵਿੱਚ ਆਪਣੀਆਂ ਕਮਜ਼ੋਰੀਆਂ ਜੱਗ-ਜਾਹਰ ਕਰਨ ਨਾਲ ਪਾਰਟੀ ਦੇ ਸਿਆਸੀ ਵਿਰੋਧੀਆਂ ਦੇ ਹੌਸਲਿਆਂ ਨੂੰ ਬਲ ਮਿਲ ਸਕਦਾ ਹੈ।