ਲਓ ਜੀ ਰਲ ਗਏ ਜਾਖੜ 'ਤੇ ਢੀਂਡਸਾ, ਕਾਂਗਰਸ ਕਰੇਗੀ ਢੀਂਡਸਾ ਦੀ ਮਦਦ!

Tags

ਸ਼੍ਰੋਮਣੀ ਅਕਾਲੀ ਦਲ ਵਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ ਦਾ ਮਕਸਦ ਨਾ ਕੇਵਲ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਲਈ ਆਵਾਜ਼ ਚੁੱਕਣਾ ਹੈ, ਸਗੋਂ ਢੀਂਡਸਾ ਪਰਿਵਾਰ ਵਲੋਂ ਲਗਾਏ ਜਾ ਰਹੇ ਦੋ ਸ਼ਾਂ ਦਾ ਜਵਾਬ ਦੇਣਾ ਵੀ ਹੈ | 2 ਫਰਵਰੀ ਦੀ ਇਸ ਰੈਲੀ ਵਿਚ ਅਕਾਲੀ ਦਲ ਦੀ ਭਾਈਵਾਲ ਪਾਰਟੀ ਭਾਜਪਾ ਦੇ ਆਗੂਆਂ ਦੀ ਆਮਦ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਬਰਾੜ ਨੇ ਕਿਹਾ ਕਿ ਪਾਰਟੀ ਦੇ ਸੰਗਰੂਰ ਤੇ ਬਰਨਾਲਾ ਦੇ ਆਗੂਆਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਸਥਾਨਕ ਆਗੂਆਂ ਨੂੰ ਸੱਦਾ ਦੇ ਦਿੱਤਾ ਗਿਆ ਹੈ |

ਇਸ ਮੌਕੇ ਉਨ੍ਹਾਂ ਨਾਲ ਰੈਲੀ ਦੇ ਪ੍ਰਬੰਧਕ ਅਤੇ ਪਾਰਟੀ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ (ਗੋਲਡੀ) ਵੀ ਮੌਜੂਦ ਸਨ |ਉਨ੍ਹਾਂ ਕਿਹਾ ਕਿ ਰੈਲੀ 'ਚ ਕੇਵਲ ਸੰਗਰੂਰ ਤੇ ਬਰਨਾਲਾ ਜ਼ਿਲਿ੍ਹਆਂ ਦੇ ਅਕਾਲੀ ਵਰਕਰਾਂ ਦੀ ਸ਼ਮੂਲੀਅਤ ਹੋਵੇਗੀ | ਬਰਾੜ ਨੇ ਦਾਅਵਾ ਕੀਤਾ ਕਿ ਰੈਲੀ ਲਈ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ, ਜਿਸ ਦੇ ਚਲਦਿਆਂ 50 ਹਜ਼ਾਰ ਦੇ ਲਗਪਗ ਵਰਕਰਾਂ ਦੇ ਪਹੁੰਚਣ ਦੀ ਆਸ ਹੈ | ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰੈਲੀ ਵਿਚ ਸ਼ਾਮਿਲ ਹੋਣ ਸੰਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੂਰੀ-ਪੂਰੀ ਉਮੀਦ ਹੈ ਕਿ ਸ: ਬਾਦਲ ਇਸ ਰੈਲੀ ਵਿਚ ਪਹੁੰਚ ਕੇ ਸੰਬੋਧਨ ਕਰਨਗੇ |