ਲਓ! ਸਿੱਧੂੂ ਦੇ ਸਿਰ 'ਤੇ ਸਜੇਗਾ ਪੰਜਾਬ ਦੀ ਜ਼ਿੰਮੇਵਾਰੀ ਵਾਲਾ ਤਾਜ! ਰਾਣੀ ਨੇ ਕੈਪਟਨ ਦੀ ਕੁਰਸੀ ਪਾਤੀ ਖਤਰੇ 'ਚ!

Tags

ਭਗਤ ਰਵਿਦਾਸ ਜੀ ਦੇ 643ਵੇਂ ਜਨਮ ਦਿਹਾੜੇ ਦੇ ਸਬੰਧ 'ਚ ਅੱਜ ਸ਼ਾਹੀ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ | ਸਥਾਨਕ ਫ਼ੈਕਟਰੀ ਏਰੀਆ ਪਟਿਆਲਾ ਵਿਖੇ ਸਥਿਤ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਹੋਏ ਵਿਸ਼ਾਲ ਸਮਾਗਮ 'ਚ ਸੈਂਕੜੇ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਤਬੀਰ ਸਿੰਘ ਖੱਟੜਾ, ਸਾਬਕਾ ਮੇਅਰ ਵਿਸ਼ਨੰੂ ਸ਼ਰਮਾ ਸਮੇਤ ਤੇ ਹੋਰ ਵੀ ਰਾਜਨੀਤਿਕ ਸ਼ਖ਼ਸੀਅਤਾਂ ਨੇ ਪਹੁੰਚ ਕੇ ਜਨਮ ਦਿਹਾੜੇ ਦੀ ਖ਼ੁਸ਼ੀ ਸਾਂਝੀ ਕੀਤੀ |

ਇਸ ਮੌਕੇ ਗੁਰੂ ਰਵਿਦਾਸ ਫ਼ੈਕਟਰੀ ਏਰੀਆ ਪਟਿਆਲਾ ਦੇ ਚੇਅਰਮੈਨ ਕਬੀਰ ਦਾਸ ਨੇ ਸਮਾਗਮ 'ਚ ਸ਼ਿਰਕਤ ਕਰ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ | ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਸਾਰਿਆਂ ਨੂੰ ਇਕ ਬਰਾਬਰ ਜਿਊਣ ਦਾ ਸੰਦੇਸ਼ ਦਿੰਦਿਆਂ ਪ੍ਰਮਾਤਮਾ ਦੀ ਭਗਤੀ ਕਰਦੇ ਹੋਏ ਜੀਵਨ ਜਿਊਣ ਦੀ ਪੇ੍ਰਰਨਾ ਦਿੱਤੀ | ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅੱਜ ਸਾਨੂੰ ਭਗਤ ਰਵਿਦਾਸ ਜੀ ਦੀ ਬਾਣੀ ਤੋਂ ਸੇਧ ਲੈਣੀ ਚਾਹੀਦੀ ਹੈ |