ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਸਰਕਾਰ ਖਿ ਲਾ ਫ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀਆਂ ਤਸਵੀਰਾਂ ਅਰੂਸਾ ਨਾਲ ਅਤੇ ਡੀਜੀਪੀ ਦਿਨਕਰ ਗੁਪਤਾ ਦੀਆਂ ਤਸਵੀਰਾਂ ਵੀ ਅਰੂਸਾ ਨਾਲ ਤਖ਼ਤੀਆਂ ਤੇ ਲਗਾ ਕੇ ਰੋ ਸ ਕੀਤਾ ਗਿਆ ਜਦਕਿ ਅਕਾਲੀ ਦਲ ਵੱਲੋਂ ਡੀਜੀਪੀ ਦਿਨਕਰ ਗੁਪਤਾ ਦੀਆਂ ਤਸਵੀਰਾਂ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਸਨ ਅਤੇ ਉਸ ਨੂੰ ਵੀ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ । ਦੋਵਾਂ ਪਾਰਟੀਆਂ ਦਾ ਮੁੱਖ ਮੁੱਦਾ ਡੀਜੀਪੀ ਵੱਲੋਂ ਦਿੱਤੇ ਗਏ ਕਰਤਾਰਪੁਰ ਲਾਂਘੇ ਦੇ ਬਿਆਨ ਨੂੰ ਲੈ ਕੇ ਹੀ ਰਿਹਾ ।
ਜਦੋਂ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਮਜੀਠੀਆ ਗਾਂਧੀ ਪਰਿਵਾਰ ਵਿ ਰੁੱਧ ਸਦਨ ਚ ਨਾਅਰੇਬਾਜ਼ੀ ਕਰ ਰਿਹਾ ਸੀ ਤਾਂ ਸਾਹਮਣੇ ਤੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਲਬੀਰ ਜੀਰਾ ਵੀ ਅਕਾਲੀਆਂ ਵਿ ਰੁੱ ਧ ਨਾਅਰੇਬਾਜ਼ੀ ਕਰਨ ਲੱਗੇ । ਜਿਸ ਕਾਰਨ ਸਪੀਕਰ ਨੂੰ ਅੱਧੇ ਘੰਟੇ ਲਈ ਸਦਨ ਨੂੰ ਸਥਾਗਿਤ ਕਰਨਾ ਪਿਆ । ਇਸੇ ਦੌਰਾਨ ਵਿਧਾਨ ਸਭਾ ਦੇ ਸਪੀਕਰ ਵੱਲੋਂ ਅਕਾਲੀ ਦਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੂੰ ਸਮਾਂ ਦਿੱਤਾ ਗਿਆ ਤਾਂ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਨਾਅਰੇਬਾਜ਼ੀ ਕਾਰਨ ਸਦਨ ਚ ਵਿਘਨ ਪੈਂਦਾ ਰਿਹਾ । ਇਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੇ ਪੀ ਰਾਣਾ ਨੇ ਫਿਰ ਦੁਬਾਰਾ ਅੱਧੇ ਘੰਟੇ ਲਈ ਸਦਨ ਦੀ ਕਾਰਵਾਈ ਨੂੰ ਰੋਕ ਦਿੱਤਾ।