ਨਵਜੋਤ ਸਿੱਧੂ ਦੇ ਆਪ ਵਿੱਚ ਸ਼ਾਮਲ ਹੋਣ ਦੇ ਸਵਾਲ ਤੇ ਭਗਵੰਤ ਮਾਨ ਦਾ ਸਿੱਧਾ ਜਵਾਬ

Tags

ਦਿੱਲੀ ਵਿਧਾਨ ਸਭਾ ਚੋਣਾਂ ਜਿੱਤ ਮਗਰੋਂ ਪੰਜਾਬ ਦੇ ਇਕਲੌਤੇ 'ਆਪ' ਸੰਸਦ ਮੈਂਬਰ ਭਗਵੰਤ ਮਾਨ ਮੈਦਾਨ ਵਿੱਚ ਨਿੱਤਰੇ ਹਨ। ਉਨ੍ਹਾਂ ਨੇ ਅੱਜ ਪੱਤਰਕਾਰਾਂ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਦੀ ਖਾਸ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਸਿੱਧੂ ਇੱਕ ਇਮਾਨਦਾਰ ਇਨਸਾਨ ਹਨ ਤੇ ਉਹ ਚਾਹੁੰਦੇ ਹਨ ਸਿੱਧੂ 'ਆਪ' 'ਚ ਸ਼ਾਮਲ ਹੋਣ। ਇਸ ਦੇ ਨਾਲ ਹੀ ਉਨ੍ਹਾਂ ਨੇ ਪਰਗਟ ਸਿੰਘ ਨੂੰ ਵੀ ਪਾਰਟੀ 'ਚ ਵੈਲਕਮ ਕਿਹਾ। ਪਾਰਟੀ ਤੋਂ ਵੱਖ ਹੋਏ ਸੁਖਪਾਲ ਖਹਿਰਾ ਬਾਰੇ ਉਨ੍ਹਾਂ ਕਿਹਾ ਕਿ ਖਹਿਰਾ ਨੂੰ ਸੋਚ ਸਮਝ ਕੇ ਇ ਲ ਜ਼ਾ ਮ ਲਾਉਣੇ ਚਾਹੀਦੇ ਸੀ, ਪਰ ਫੇਰ ਵੀ ਪਾਰਟੀ ਲਈ ਸਭ ਦੇ ਦਰਵਾਜ਼ੇ ਖੁਲ੍ਹੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਦੀ ਤਰਜ 'ਤੇ ਆਪਣੀ ਪਾਰਟੀ ਨਾਲ ਜੁੜਨ ਲਈ ਮੋਬਾਈਲ ਨੰਬਰ 9871010101 ਜਾਰੀ ਕੀਤਾ। ਪੰਜਾਬ ਬਾਰੇ ਉਨ੍ਹਾਂ ਕਿਹਾ ਕਿ ਸੂਬੇ 'ਚ ਇਸ ਸਮੇਂ ਹਸਪਤਾਲ, ਸਿੱਖਿਆ ਤੇ ਬਿਜਲੀ-ਪਾਣੀ ਦਾ ਬੁਰਾ ਹਾਲ ਹੈ।ਉਂਝ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਬਾਰੇ ਸਵਾਲ ਕੀਤਾ ਤਾਂ ਉਹ ਟਾਲਦੇ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਸੀਐਮ ਦਾ ਚਿਹਰਾ ਪੰਜਾਬ ਦੀ ਸੱਮਸਿਆ ਦਾ ਹੱਲ ਨਹੀਂ। ਦਿੱਲੀ 'ਚ 'ਆਪ' ਦੀ ਜ਼ਬਰਦਸਤ ਜਿੱਤ 'ਤੇ ਉਨ੍ਹਾਂ ਕਿਹਾ ਕਿ ਦਿੱਲੀ 'ਚ ਸਾਰੇ ਸੂਬਿਆਂ ਦੇ ਲੋਕ ਰਹਿੰਦੇ ਹਨ ਜਿਸ ਕਰਕੇ ਦਿੱਲੀ ਹੁਣ ਦੇਸ਼ ਬਦਲੇਗੀ।