ਭਗਵੰਤ ਮਾਨ ਨੇ ਕਿਹਾ ਸੀ ਹੌਲੀ ਹੌਲੀ ਸਭ ਨੂੰ ਲੈਅ ਆਵਾਂਗਾ ,ਅੱਜ ਆ ਹੀ ਗਿਆ ਆਪ ਵਿਚ

Tags

ਦਿੱਲੀ 'ਚ ਚੋਣ-ਬੁਖਾਰ ਅਪਣੀ ਚਰਮ-ਸੀਮਾ 'ਤੇ ਪਹੁੰਚਦਾ ਜਾ ਰਿਹਾ ਹੈ। ਇਸੇ ਦੌਰਾਨ ਸਿਆਸੀ ਦਲਾਂ ਵਲੋਂ ਵੋਟਰਾਂ ਨੂੰ ਵਧੇਰੇ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਉਂਗਲ ਰੱਖੀ ਜਾ ਰਹੀ ਹੈ। ਆਮ ਆਦਮੀ ਪਾਰਟੀ ਪੰਜ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਸਦਕਾ ਬਾਕੀ ਦਲਾਂ ਮੁਕਾਬਲੇ ਕਾਫ਼ੀ ਮਜ਼ਬੂਤ ਸਥਿਤੀ ਵਿਚ ਹੈ। ਇਸੇ ਦੌਰਾਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਲੀ ਵਿਚ ਚੋਣ ਪ੍ਰਚਾਰ ਦੌਰਾਨ ਸਸਤੀ ਬਿਜਲੀ ਦੇ ਮੁੱਦੇ 'ਤੇ ਵਿਰੋਧੀ ਪਾਰਟੀਆਂ ਨੂੰ ਰ ਗ ੜੇ ਲਾਉਣੇ ਸ਼ੁਰੂ ਕਰ ਦਿਤੇ ਹਨ।

ਬਿਜਲੀ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਕਿਹੜੇ ਮੂੰਹ ਨਾਲ ਦਿੱਲੀ ਵਿਚ ਪ੍ਰਚਾਰ ਕਰਨਗੇ। ਕਾਂਗਰਸ ਵਲੋਂ ਦਿੱਲੀ ਵਿਚ ਸਸਤੀ ਬਿਜਲੀ ਦੇਣ ਦੇ ਵਾਅਦੇ 'ਤੇ ਤੰਜ ਕਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਤੇ ਕਾਂਗਰਸ ਨੂੰ ਪਹਿਲਾਂ ਪੰਜਾਬ ਵਿਚ ਬਿਜਲੀ ਸਸਤੀ ਕਰਨੀ ਚਾਹੀਦੀ ਹੈ।ਆਮ ਆਦਮੀ ਪਾਰਟੀ ਦੇ ਮਜਬੂਤ ਕਿਲੇ ਨੂੰ ਢਾਹੁਣ ਖ਼ਾਤਰ ਵਿਰੋਧੀਆਂ ਨੂੰ ਹਰ ਛੋਟੇ-ਵੱਡੇ ਮੁੱਦੇ 'ਤੇ ਧਿਆਨ ਕੇਂਦਰਿਤ ਕਰਨਾ ਪੈ ਰਿਹਾ ਹੈ।