ਰੈਲੀ ਤੋਂ ਪਹਿਲਾਂ ਹੀ ਢੀਂਡਸਾ ਨੇ ਕਰਤਾ ਅਕਾਲੀਆਂ ਨੂੰ ਚੈਲੰਜ , ਉਧਰੋਂ ਅਕਾਲੀ ਵੀ ਹੋਗੇ ਤੱਤੇ

Tags

ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਇੱਥੇ ਇਕ ਸਮਾਗਮ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਖ਼ਿ ਲਾ ਫ਼ ਪਾਰਟੀ ਵਿਚ ਬੈਠੇ 80 ਫ਼ੀਸਦੀ ਤੋਂ ਵੱਧ ਆਗੂ ਅਤੇ ਵਰਕਰ ਉਨ੍ਹਾਂ ਦੇ ਖੇਮੇ ਵਿਚ ਆਉਣ ਲਈ ਤਿਆਰ ਹਨ ਤੇ ਢੁਕਵੇਂ ਮੌਕੇ ਦੀ ਤਲਾਸ਼ ਵਿਚ ਹਨ।  ਉਨ੍ਹਾਂ ਆਖਿਆ ਕਿ 2 ਫਰਵਰੀ ਨੂੰ ਅਕਾਲੀ ਦਲ ਵੱਲੋਂ ਸੰਗਰੂਰ ਵਿਚ ਕੀਤੀ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ। ਇਹ ਰੈਲੀ ਕੈਪਟਨ ਸਰਕਾਰ ਨੂੰ ਉਹ ਵਾਅਦੇ ਯਾਦ ਕਰਵਾਏਗੀ, ਜੋ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤੇ ਸਨ।ਉਨ੍ਹਾਂ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਸਬੰਧੀ ਸੁਖਬੀਰ ਸਿੰਘ ਬਾਦਲ ਦੋਹਰੇ ਮਾਪਦੰਡ ਅਪਣਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੱਤਾ ਪ੍ਰਾਪਤੀ ਨਹੀਂ ਸਗੋਂ ਪੰਜਾਬ ਅਤੇ ਪੰਥ ਦੇ ਹੱਕ ਵਿਚ ਡਟਣਾ ਹੈ। ਇਸ ਕਾਰਨ ਅਗਲੀ ਰਣਨੀਤੀ ਵੀ ਪੰਜਾਬੀਆਂ ਦਾ ਇਕੱਠ ਕਰ ਕੇ ਉਨ੍ਹਾਂ ਵੱਲੋਂ ਦਿੱਤੀ ਸਲਾਹ ਮਗਰੋਂ ਹੀ ਉਲੀਕੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਗਰਿਕਤਾ ਸੋਧ ਬਿੱਲ ਦੇ ਹੱਕ ’ਚ ਭੁਗਤਣ ਦਾ ਅਸਲ ਉਦੇਸ਼ ਲੰਮੇ ਸਮੇਂ ਤੋਂ ਅਫ਼ਗਾਨਿਸਤਾਨ ਤੋਂ ਭਾਰਤ ਆਏ ਸਿੱਖਾਂ ਨੂੰ ਨਾਗਰਿਕਤਾ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਬੱਤ ਦਾ ਭਲਾ ਮੰਗਣ ਵਾਲੀ ਪਾਰਟੀ ਹੈ, ਜਿਸ ਕਾਰਨ ਪਾਰਟੀ ਨੇ ਇਸਲਾਮ ਧਰਮ ਦੇ ਪੈਰੋਕਾਰਾਂ ਨੂੰ ਵੀ ਨਾਗਰਿਕਤਾ ਦੇਣ ਦੀ ਭਾਜਪਾ ਸਰਕਾਰ ਅੱਗੇ ਮੰਗ ਰੱਖੀ ਹੈ।