ਸਿੱਧੂ ਨੇ ਹਸਪਤਾਲ 'ਚ ਮਾਰਿਆ ਛਾਪਾ, ਦੇਖੋ ਕਿਵੇਂ ਮੱਚੀ ਹਫੜਾ-ਤਫੜੀ, ਸਟਾਫ ਦੀ ਬਣਾਈ ਰੇਲ

Tags

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਡਾਇਰੈਕਟੋਰੇਟ ਸਿਹਤ ਸੇਵਾਵਾਂ ਵੱਲੋਂ ਜ਼ਿਲ੍ਹਿਆਂ ਨੂੰ ਜਾਰੀ ਪੱਤਰ ਜਿਸ ਵਿੱਚ ਸਰਕਾਰੀ ਹਸਪਤਾਲਾਂ ‘ਚ ਐਮਰਜੈਂਸੀ ਮੈਡੀਕਲ ਟਰੀਟਮੈਂਟ ਲਈ ਪਹਿਲੇ 24 ਘੰਟੇ ਦੌਰਾਨ ਕੋਈ ਮੁਫ਼ਤ ਸੇਵਾਵਾਂ ਨਾ ਹੋਣ ਅਤੇ 1 ਤੋਂ 5 ਸਾਲ ਤੱਕ ਦੀਆਂ ਬੱਚੀਆਂ ਲਈ ਵੀ ਮੁਫ਼ਤ ਇਲਾਜ ਦੀ ਸਹੂਲਤ ਨਾ ਹੋਣ ਬਾਰੇ ਕਿਹਾ ਗਿਆ ਹੈ, ਨੂੰ ਤੁਰੰਤ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ।  ਸ. ਬਲਬੀਰ ਸਿੰਘ ਸਿੱਧੂ ਨੇ ਦੁਹਰਾਇਆ ਕਿ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਦੇ ਪਹਿਲੇ 24 ਘੰਟਿਆਂ ਦੌਰਾਨ ਅਤੇ 1-5 ਸਾਲ ਤੱਕ ਦੀ ਲੜਕੀ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਇਹ ਸੇਵਾਵਾਂ ਪਹਿਲਾਂ ਵਾਂਗ ਹੀ ਲੋਕਾਂ ਲਈ ਮੁਫਤ ਰਹਿਣਗੀਆਂ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਸਪਸ਼ਟ ਕੀਤਾ ਕਿ ਉਕਤ ਪੱਤਰ ਅਣਜਾਣੇ ਵਿੱਚ ਪੀ.ਐਨ. ਡੀ. ਟੀ. ਡਿਵੀਜ਼ਨ ਵੱਲੋਂ ਸਰਕਾਰ ਦੀ ਕਿਸੇ ਮਨਜ਼ੂਰੀ ਤੋਂ ਬਿਨਾਂ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਉਨ੍ਹਾਂ ਨੇ ਇਸ ਪੱਤਰ ਨੂੰ ਤੁਰੰਤ ਰੱ ਦ ਕਰਨ ਦੇ ਆਦੇਸ਼ ਦਿੱਤੇ ਹਨ। ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸੇ ਲਈ ਮੁੱਖ ਮੰਤਰੀ ਨੇ ਸਰਬੱਤ ਸਿਹਤ ਬੀਮਾ ਯੋਜਨਾ ਸੁਰੂ ਕੀਤੀ ਹੈ ਜਿਸ ਅਧੀਨ ਸੂਬੇ ਦੀ ਤਕਰੀਬਨ 2.2 ਕਰੋੜ ਆਬਾਦੀ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਮੁੱਖ ਸਕੀਮ ਵੀ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ।