ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਇਕ ਹੋਰ ਲੀਡਰ ਨੇ ਦਿੱਤਾ ਅਸਤੀਫਾ, ਢੀਂਡਸਾ ਦੀ ਵਧੀ ਤਾਕਤ

Tags

ਸ਼੍ਰੋਮਣੀ ਅਕਾਲੀ ਦਲ ਵਿਚ ਚੱਲ ਰਹੀ ਸਿਆਸੀ ਉ ਥੱ ਲ - ਪੁਥਲ ਦੇ ਚੱਲਦਿਆਂ ਜਿੱਥੇ ਇਕ ਪਾਸੇ ਸੁਖਬੀਰ ਬਾਦਲ ਧੜੇ ਵੱਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਰੈਲੀ ਰੱਖੀ ਗਈ ਹੈ। ਉਧਰ, ਦੂਜੇ ਪਾਸੇ ਅਕਾਲੀ ਦਲ ਦੇ ਅਹੁਦੇਦਾਰਾਂ ਵੱਲੋਂ ਲਗਾਤਾਰ ਅਸਤੀਫ਼ਿਆਂ ਦਾ ਦੌਰ ਜਾਰੀ ਹੈ। ਅੱਜ ਚੜ੍ਹਦੀ ਸਵੇਰ ਹੀ ਯੂਥ ਅਕਾਲੀ ਦਲ ਦੇ ਸੰਗਰੂਰ ਤੋਂ ਜ਼ਿਲ੍ਹਾ ਪ੍ਰਧਾਨ ਵਿਸ਼ਵਜੀਤ ਸਿੰਘ ਲਿਟਲੂ ਗਰੇਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਕੁੱਝ ਦਿਨਾਂ ਤੋਂ ਕੈਨੇਡਾ ਰਹਿ ਰਹੇ ਲਿਟਲੂ ਗਰੇਵਾਲ ਨੇ ਅੱਜ ਸੋਸ਼ਲ ਮੀਡੀਆ ਰਾਹੀਂ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਹੈ।

ਫ਼ੋਨ ਰਾਹੀਂ ਗੱਲਬਾਤ ਕਰਦਿਆਂ ਲਿਟਲੂ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣਾ ਅਸਤੀਫਾ ਯੂਥ ਅਕਾਲੀ ਦਲ ਦੇ ਸਕੱਤਰ ਜਰਨਲ ਸਰਬਜੋਤ ਸਿੰਘ ਨੂੰ ਭੇਜਿਆ ਜਾ ਰਿਹਾ ਹੈ। ਜਿਕਰਯੋਗ ਹੈ ਲਿਟਲੂ ਵਲੋਂ ਆਪਣੇ ਅਸਤੀਫੇ ਵਿਚ ਸੁਖਦੇਵ ਸਿੰਘ ਢੀਂਡਸਾ ਵੱਲੋਂ ਚੁੱਕੇ ਪਾਰਟੀ ਮੁੱਦਿਆਂ ਨੂੰ ਵੀ ਅਹਿਮੀਅਤ ਦੇਣ ਦੀ ਗੱਲ ਕੀਤੀ ਗਈ ਹੈ।