ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਕ ਵਾਰ ਫਿਰ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਮੰਤਰੀਆਂ ਵਿਚ ਹੀ ਨਹੀਂ ਬਲਕਿ ਵਿਧਾਇਕਾਂ ਅਤੇ ਵਿਰੋਧੀ ਦਲਾਂ ਵਿਚ ਸਿੱਧੂ ਬਾਰੇ ਚਰਚਾ ਚੱਲ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਰਾਜ਼ਗੀ ਤੋਂ ਬਾਅਦ ਕਾਂਗਰਸ ਦਾ ਇਕ ਧ ੜਾ ਨਰਾਜ਼ ਹੋ ਗਿਆ ਸੀ। ਸਰਕਟ ਹਾਊਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦਾ ਸਭ ਤੋਂ ਵੱਧ ਹਰਮਨਪਿਆਰਾ ਆਗੂ ਹੈ। ਇਸ ਵਾਰ ਸਿੱਧੂ ਨੂੰ ਲੈ ਕੇ ਚਰਚਾ ਹੈ ਕਿ ਦਿੱਲੀ ਚੋਣਾਂ ਤੋਂ ਬਾਅਦ ਪਾਰਟੀ ਹਾਈਕਮਾਨ ਸਿੱਧੂ ਨੂੰ ਪੰਜਾਬ ਵਿਚ ਹੀ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ।
ਕਈ ਵਿਧਾਇਕ ਪੰਜਾਬ ਕਾਂਗਰਸ ਦੀ ਕਾਰਜਕਾਰਨੀ ਮੰਗ ਹੋਣ ਨੂੰ ਵੀ ਇਸੇ ਨਾਲ ਜੋੜ ਕੇ ਦੇਖ ਰਹੇ ਹਨ। ਲੰਘੇ ਸਾਲ ਜੁਲਾਈ ਵਿਚ ਕੈਬਨਿਟ ਵਿਚੋਂ ਅਸਤੀਫਾ ਦੇ ਕੇ ਹਾਸ਼ੀਏ ‘ਤੇ ਗਏ ਸਿੱਧੂ ‘ਤੇ ਹਾਈਕਮਾਨ ਨੇ ਉਮੀਦ ਨਹੀਂ ਛੱਡੀ। ਸੂਤਰਾਂ ਨੇ ਦੱਸਿਆ ਕਿ ਸਿੱਧੂ ਨੇ ਰਾਹੁਲ ਅਤੇ ਪ੍ਰਿਅੰਕਾ ਨਾਲ ਮੁਲਾਕਾਤ ਵੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਹਿਲਾਂ ਇਹ ਬਿਆਨਬਾਜ਼ੀ ਵੀ ਕੀਤੀ ਸੀ ਕਿ ਜੇਕਰ ਸਿੱਧੂ ਉਨ੍ਹਾਂ ਦੀ ਪਾਰਟੀ ਵਿਚ ਸ਼ਾਮਲ ਹੁੰਦਾ ਹੈ ਤਾਂ ਉਹ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਹੋਵੇਗਾ, ਤਾਂ ਬ੍ਰਹਮਪੁਰਾ ਨੇ ਕਿਹਾ ਕਿ ਇਹ ਪੁਰਾਣਾ ਬਿਆਨ ਹੈ, ਕਿਉਂਕਿ ਹੁਣ ਦੂਜੀਆਂ ਧਿਰਾਂ ਵੀ ਉਨ੍ਹਾਂ ਦੇ ਨਾਲ ਹਨ ਤੇ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਇਸ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ।