ਜੇ ਬਾਦਲਾਂ ਖਿਲਾਫ ਸੁਣ ਕੇ ਲੈਂਦੇ ਹੋ ਨਜ਼ਾਰੇ ਤਾਂ ਰਾਮੂਵਾਲੀਆ ਦੀ ਆਹ ਸਪੀਚ ਨਾ ਸੁੱਕੀ ਛੱਡ ਦਿਓ

Tags

ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਅਕਾਲੀ ਦਲ ਆਪੋ ਆਪਣਾ ਸ਼ਕਤੀ ਪ੍ਰਦਰਸ਼ਨ ਕਰਨ ਵਿੱਚ ਜੁਟਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇਕ ਧੜੇ ਦੀ ਅਗਵਾਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਕਰ ਰਹੇ ਅਤੇ ਦੂਜੇ ਧ ੜੇ ਦੇ ਮੋਹਰੀ ਸਾਬਕਾ ਰਾਜ ਸਭ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਤੇ ਹੋਰ ਟਕਸਾਲੀ ਆਗੂ ਹਨ। ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇਸ ਰੈਲੀ ਨੇ ਸੁਖਬੀਰ ਬਾਦਲ ਦਾ ਹੰਕਾਰ ਤੋੜ ਦਿੱਤਾ ਹੈ। ਢੀਂਡਸਾ ਨੇ ਕਿਹਾ ਕਿ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਰਵੀਇੰਦਰ ਸਿੰਘ, ਐਚ.ਐੱਸ. ਫੂਲਕਾ ਸਮੇਤ ਸਾਰੀਆਂ ਹਮਖ਼ਿਆਲ ਧਿਰਾਂ ਨਾਲ ਮਿਲ ਕੇ ਪਹਿਲਾਂ ਐੱਸਜੀਪੀਸੀ ਚੋਣਾਂ ਲੜੀਆਂ ਜਾਣਗੀਆਂ।
ਉਨ੍ਹਾਂ ਦਾਅਵਾ ਕੀਤਾ ਕਿ ਕੋਈ ਵੀ ਅਣਖ਼ੀ ਸ਼ਖ਼ਸੀਅਤ ਸੁਖਬੀਰ ਬਾਦਲ ਨਾਲ ਨਹੀਂ ਚੱਲ ਸਕਦੀ। ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਸੰਗਰੂਰ ਦੀ ਧਰਤੀ ਤੋਂ ਮੁੜ ਗੁਰਦੁਆਰਾ ਸੁਧਾਰ ਲਹਿਰ ਦੀ ਸ਼ੁਰੂਆਤ ਹੋਈ ਹੈ। ਅਕਾਲੀ ਦਲ (1920) ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਕਿਹਾ ਕਿ ਜਦ ਤੱਕ ਗੁਰੂ ਘਰਾਂ ਨੂੰ ਇੱਕ ਪਰਿਵਾਰ ਦੇ ਕਬਜ਼ੇ ਤੋਂ ਮੁਕਤ ਨਹੀਂ ਕਰਵਾ ਲਿਆ ਜਾਂਦਾ ਉਦੋਂ ਤੱਕ ਚੈਨ ਨਾਲ ਨਹੀਂ ਬੈਠਨਗੇ। ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਵੀ ਬਾਦਲਾਂ ਨੂੰ ਨਿਸ਼ਾਨੇ ‘ਤੇ ਰੱਖਿਆ।ਇਹ ਦੋਵੇਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਵੱਡੀਆਂ ਰੈਲ਼ੀਆਂ ਕਰ ਕੇ ਆਪੋ ਆਪਣੇ ਦਾਅਵੇ ਜਤਾ ਰਹੇ ਹਨ।