ਪਿੰਡਾਂ 'ਚ ਨਾ ਜਾਣ ਕਾਂਗਰਸੀ, ਅੱਕੇ ਲੋਕਾਂ ਨੇ ਜਾਖੜ ਦਾ ਵੇਖੋ ਕੀ ਹਾਲ ਕੀਤਾ

Tags

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਬਨਾਵਾਲੀ ਥਰਮਲ ਪਲਾਂਟ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਇਹ ਪਲਾਂਟ ਸੁਆਹ ਫੈਲਾ ਕੇ ਲੋਕਾਂ ਨੂੰ ਬੀਮਾਰ ਕਰ ਰਿਹਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਉਹ ਇਸ ਤਾਪ–ਬਿਜਲੀ ਘਰ ਦੇ ਪ੍ਰਦੂਸ਼ਣ ਬਾਰੇ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਣਗੇ। ਥਰਮਲ ਪਲਾਂਟਾਂ ਉੱਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਹੁਣ ਬਨਾਵਾਲੀ ਥਰਮਲ ਪਲਾਂਟ ਸਮਝੌਤਾ ਵੀ ਰੱਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਦਲਾਂ ਵੱਲੋਂ ਕੀਤੇ ਇਸ ਸਮਝੌਤੇ ਕਾਰਨ ਪੰਜਾਬ ਸਰਕਾਰ ਨੂੰ ਹੁਣ 4,600 ਕਰੋੜ ਰੁਪਏ ਸਾਲਾਨਾ ਦਾ ਭੁਗਤਾਨ ਕਰਨਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਬਿਜਲੀ ਮਹਿੰਗੀ ਮਿਲ ਰਹੀ ਹੈ।

ਸ੍ਰੀ ਜਾਖੜ ਨੇ ਥਰਮਲ ਪਲਾਂਟ ਦੇ ਪ੍ਰਦੂਸ਼ਣ ਤੋਂ ਪ੍ਰਭਾਵਿਤ ਪਿੰਡ ਰਾਏਪੁਰ ਦੇ ਦੌਰੇ ਦੌਰਾਨ ਆਮ ਲੋਕਾਂ, ਖ਼ਾਸ ਕਰ ਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਦੇਣ ਦਾ ਸਮਝੌਤਾ ਵੱਡੀਆਂ ਕੰਪਨੀਆਂ ਨਾਲ ਸੁਖਬੀਰ ਸਿੰਘ ਬਾਦਲ ਨੇ ਕੀਤਾ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਇਹ ਸਮਝੌਤੇ ਰੱਦ ਕਰੇਗੀ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ’ਚ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਗਿੱਦੜਬਾਹਾ ਤੇ ਦਿਆਲਪੁਰਾ ਵਿਖੇ ਬਣਨ ਵਾਲੇ ਥਰਮਲ ਪਲਾਂਟਾਂ ਦੇ ਸਮਝੌਤੇ ਰੱਦ ਕੀਤੇ ਗਏ ਸਨ।