ਟਕਸਾਲੀਆਂ ਦਾ ਇੱਕ ਹੋਰ ਝਟਕਾ , ਬਾਦਲਾਂ ਦੀ ਸੱਜੀ ਬਾਂਹ ਨੂੰ ਪਾਇਆ ਚੋਗਾ

Tags

ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਬੀਤੇ ਦਿਨੀਂ ਸੰਗਰੂਰ ਵਿਖੇ ਕੀਤੀ ਰੈਲੀ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਬੁ ਖ ਲਾ ਹ ਟ ਵਿਚ ਆ ਕੇ ਬਾਦਲਾਂ ਵਲੋਂ ਰੈਲੀ ਦੌਰਾਨ ਮੁੱਦਿਆਂ ਦੀ ਗੱਲ ਛੱਡ ਕੇ ਸਿਰਫ਼ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹੀ ਕੋਸਣ 'ਤੇ ਜ਼ੋਰ ਲਗਾਇਆ ਗਿਆ ਹੈ | ਉਨ੍ਹਾਂ ਸੁਖਬੀਰ ਸਿੰਘ ਬਾਦਲ ਵਲੋਂ ਢੀਂਡਸਾ ਪਰਿਵਾਰ ਿਖ਼ਲਾਫ਼ ਵਰਤੀ ਗਈ ਮੰਦੀ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੀ ਹਾਜ਼ਰ ਸਨ |

ਪੱਤਰਕਾਰ ਸੰਮੇਲਨ ਦੌਰਾਨ ਜਥੇਦਾਰ ਸੇਖਵਾਂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਵਲੋਂ ਰਣਜੀਤ ਸਿੰਘ ਬ੍ਰਹਮਪੁਰਾ, ਰਵੀਇੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਪੰਜਾਬ ਅੰਦਰ 21 ਫਰਵਰੀ ਤੋਂ ਜ਼ਿਲ੍ਹਾ ਪੱਧਰ 'ਤੇ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪਹਿਲੀ ਰੈਲੀ ਠੱਠੀਆਂ ਮਹੰਤਾਂ ਵਿਖੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ, ਜਦਕਿ ਦੂਸਰੀ ਰੈਲੀ ਤਰਨਤਾਰਨ ਵਿਖੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਅਤੇ ਤੀਸਰੀ ਰੈਲੀ ਰੋਪੜ ਜਾਂ ਮੁਹਾਲੀ ਵਿਖੇ ਰਵੀਇੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਵੀ ਰੈਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ |